
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਮਿਲ ਰਿਹੈ ਭਰਵਾਂ ਹੁੰਗਾਰਾ : ਬਾਬੂ ਕਬੀਰ ਦਾਸ
- by Jasbeer Singh
- January 29, 2025

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਮਿਲ ਰਿਹੈ ਭਰਵਾਂ ਹੁੰਗਾਰਾ : ਬਾਬੂ ਕਬੀਰ ਦਾਸ - ਕਿਹਾ, ਜਿਹੜੇ ਆਗੂ ਅੱਜ ਉਂਗਲਾ ਉਠਾ ਰਹੇ ਸਰਕਾਰ ਦੇ ਸਮੇਂ ਲੈ ਰਹੇ ਸਨ ਵਜੀਰੀਆਂ ਦਾ ਸੁੱਖ - ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸਦੀ ਸ਼ੁਰੂਆਤ ਅੱਜ ਹਲਕਾ ਸ਼ੁਤਰਾਣਾ ਅੰਦਰ ਵੀ ਕੀਤੀ ਗਈ । ਬਾਬੂ ਕਬੀਰ ਦਾਸ ਨੇ ਆਖਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਹਰ ਇੱਕ ਵਰਕਰ ਅਤੇ ਆਗੂ ਅੰਦਰ ਭਾਰੀ ਉਤਸ਼ਾਹ ਹੈ । ਉਨ੍ਹਾਂ ਕਿਹਾ ਕਿ ਸੁਧਾਰ ਲਹਿਰ ਦੇ ਜਿਹੜੇ ਆਗੂ ਸੁਖਬੀਰ ਬਾਦਲ ਦੀ ਅਗਵਾਈ ਉੱਤੇ ਉਂਗਲ ਉਠਾ ਰਹੇ ਹਨ ਉਹੀ ਆਗੂ ਕੋਰ ਕਮੇਟੀ ਦੇ ਮੈਂਬਰ ਹੁੰਦਿਆਂ ਕੋਰ ਕਮੇਟੀ ਦੀਆਂ ਮੀਟਿੰਗਾਂ ਵਿਚ ਸੁਖਬੀਰ ਸਿੰਘ ਬਾਦਲ ਨਾਲ ਸਹਿਮਤੀ ਪ੍ਰਗਟ ਕਰਦੇ ਰਹੇ ਹਨ । ਉਨ੍ਹਾਂ ਕਿਹਾ ਕਿ ਜਿਹੜੇ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗਲਤੀਆਂ ਕਰਨ ਦੀ ਗੱਲ ਕਰ ਰਹੇ ਹਨ ਤਾਂ ਫਿਰ ਇਹ ਵੀ ਉਸ ਸਮੇਂ ਵਜ਼ੀਰੀਆਂ ਦਾ ਸੁੱਖ ਮਾਨ ਰਹੇ ਸਨ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੀ ਅਜਿਹੇ ਇਨਸਾਨ ਹਨ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਰਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੇ ਪਹੁੰਚਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਗਾਤਾਰ ਦੇ ਵਾਰ ਸਰਕਾਰ ਬਣੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਪੰਜਾਬ ਅੰਦਰ ਰਿਕਾਰਡ ਤੋੜ ਵਿਕਾਸ ਹੋਏ ਹਨ । ਉਨ੍ਹਾਂ ਕਿਹਾ ਕਿ ਏਜੰਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਨ ਲਈ ਹੀ ਸੁਧਾਰ ਲਹਿਰ ਦੇ ਆਗੂਆਂ ਨੂੰ ਵਰਤਿਆ ਹੈ ਪਰ ਪੰਜਾਬ ਦੇ ਲੋਕ ਇਨ੍ਹਾਂ ਪੰਥ ਵਿਰੋਧੀ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਹੁੰਗਾਰਾ ਮਿਲ ਰਿਹਾ ਹੈ ਉਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੇ ਹੈ । ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸੀਨੀਅਰ ਅਕਾਲੀ ਆਗੂ ਜਗਮੀਤ ਸਿੰਘ ਹਰਿਆਉ, ਪੀ. ਏ. ਸੀ. ਕਮੇਟੀ ਮੈਂਬਰ ਜੋਗਾ ਸਿੰਘ ਸਿੱਧੂ, ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਕੋਰ ਕਮੇਟੀ ਮੈਂਬਰ ਦਵਿੰਦਰ ਸਿੰਘ ਸਿੱਧੂ, ਜਨਰਲ ਕੌਂਸਲ ਮੈਂਬਰ ਗੁਰਦੀਪ ਸਿੰਘ ਡਰੋਲੀ, ਸਾਬਕਾ ਚੇਅਰਮੈਨ ਰਸ਼ਪਾਲ ਸਿੰਘ ਬਰਾਸ, ਸਮੇਤ ਹਲਕਾ ਬਤਰਾਣਾ ਦੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ।