
ਸ਼੍ਰੋਮਣੀ ਕਮੇਟੀ ਮੈਂਬਰਾਂ, ਸੰਤ ਮਹਾਂਪੁਰਸ਼ਾਂ ਤੇ ਸਿੱਖ ਸਭਾਵਾਂ ਨੇ ਕੀਤੀ ਸ਼ਿਰਕਤ
- by Jasbeer Singh
- April 17, 2025

ਸ਼੍ਰੋਮਣੀ ਕਮੇਟੀ ਮੈਂਬਰਾਂ, ਸੰਤ ਮਹਾਂਪੁਰਸ਼ਾਂ ਤੇ ਸਿੱਖ ਸਭਾਵਾਂ ਨੇ ਕੀਤੀ ਸ਼ਿਰਕਤ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਰਹੀਆਂ ਖਿੱਚ ਦਾ ਕੇਂਦਰ ਪਟਿਆਲਾ 17 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਪੰਜ ਪਿਆਰਿਆਂ,ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ ਵਿਚ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ਼ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਕੀਤੀ ਗਈ । ਇਸ ਦੌਰਾਨ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਗੁਰੂ ਮਹਾਰਾਜ ਦੇ ਸਰੂਪ ਅਦਬ ਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ ਗਏ। ਇਸ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ,ਬੀਬੀ ਕੁਲਦੀਪ ਕੌਰ ਖੌਖ, ਬਾਬਾ ਕਿਰਨਬੀਰ ਸਿੰਘ ਬੇਦੀ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜਥੇਦਾਰ ਬਲਤੇਜ ਸਿੰਘ ਖੋਖ,ਆਗੂ ਜਗਮੀਤ ਸਿੰਘ ਹਰਿਆਊ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਨਗਰ ਕੀਰਤਨ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਗੁਰੂ ਸਾਹਿਬ ਦੀ ਪਾਲਕੀ ਨਾਲ ਨਾਲ ਨਾਮ ਸਿਮਰਨ ਕਰ ਰਹੀਆਂ ਸਨ ਅਤੇ ਝਾੜੂ ਬਰਦਾਰ ਬਣੀਆਂ ਬੀਬੀਆਂ, ਗਤਕਾ ਪਾਰਟੀਆਂ ਅਤੇ ਸ਼ਬਦੀ ਜਥਿਆਂ ਨੇ ਵੀ ਸਾਰਿਆਂ ਦਾ ਧਿਆਨ ਕੇਂਦਰਿਤ ਕੀਤਾ । ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋਂ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨਧਾਰਾ ਤੋਂ ਕੁਝ ਸਿੱਖਣ ਦਾ ਰਾਹ ਵਿਖਾਇਆ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਆਪਣੀ ਰਚਿਤ ਬਾਣੀ ਰਾਹੀਂ ਸਮੁੱਚੀ ਮਾਨਵਤਾ ਦਾ ਕਲਿਆਣ ਕੀਤਾ, ਉੱਥੇ ਹੀ ਗੁਰੂ ਸਾਹਿਬ ਨੇ ਸਮੁੱਚੀ ਲੁਕਾਈ ਨੂੰ ਆਪਣੇ ਧਰਮ ਅਤੇ ਅਕੀਦੇ ਵਿਚ ਦ੍ਰਿੜ੍ਹ ਰਹਿਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਅੰਦਰ ਗੁਰੂ ਸਾਹਿਬ ਦਾ ਜੀਵਨ ਅਤੇ ਬਲੀਦਾਨ ਦਾ ਕੋਈ ਸਾਨੀ ਨਹੀਂ ਹੈ। ਇਸ ਦੌਰਾਨ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਪੁੱਜੇ ਸ਼ਬਦੀ ਜਥਿਆਂ, ਸਿੱਖ ਸਭਾਵਾਂ ਸੁਸਾਇਟੀਆਂ ਦੇ ਅਹੁਦੇਦਾਰ ਤੇ ਨੁਮਾਇੰਦਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਸਾਹਿਬ ਨੂੰ ਸਮਰਪਿਤ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਵੀ ਕੀਤਾ ਗਿਆ । ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਨਗਰ ਕੀਰਤਨ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਤੱਕ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਪੁੱਜੇਗਾ, ਜਿੱਥੇ ਉਲੀਕੇ ਧਾਰਮਿਕ ਸਮਾਗਮ ਨਿਰੰਤਰ ਜਾਰੀ ਰਹਿਣਗੇ । ਨਗਰ ਕੀਰਤਨ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਭਾਈ ਅਵਤਾਰ ਸਿੰਘ ਬਹਾਦਰਗੜ੍ਹ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਮੈਨੇਜਰ ਗੁਰਲਾਲ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ,ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸੁਖਮਨ ਸਿੰਘ ਸਿੱਧੂ, ਬਲਵਿੰਦਰ ਸਿੰਘ ਦੌਣ ਕਲਾਂ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ, ਜੱਸਾ ਖੌਖ, ਅਕਾਊਂਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਤਰਸਵੀਰ ਸਿੰਘ, ਭਾਈ ਤਰਲੋਕ ਸਿੰਘ ਤੌਰਾ, ਭਾਈ ਹਰਮਿੰਦਰਪਾਲ ਸਿੰਘ ਵਿੰਟੀ, ਕੁਲਦੀਪ ਸਿੰਘ ਖਾਲਸਾ, ਭਾਈ ਹਜ਼ੂਰ ਸਿੰਘ, ਭਾਈ ਭਵਨਪੁਨੀਤ ਸਿੰਘ, ਸਿਮਰਨ ਗਰੇਵਾਲ, ਹਰਵਿੰਦਰ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.