July 6, 2024 00:42:51
post

Jasbeer Singh

(Chief Editor)

Patiala News

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ : ਹਰਜਿੰਦਰ ਸਿੰਘ ਧਾਮੀ

post-img

ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ, ਉਥੇ ਹੀ ਕਾਨੂੰਨੀ ਤੇ ਆਰਥਿਕ ਤੌਰ ’ਤੇ ਹਰ ਸੰਭਵ ਸਹਾਇਤਾ ਵੀ ਮੁਹੱਈਆ ਕਰਵਾ ਰਹੀ ਹੈ। ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ, ਉਥੇ ਹੀ ਕਾਨੂੰਨੀ ਤੇ ਆਰਥਿਕ ਤੌਰ ’ਤੇ ਹਰ ਸੰਭਵ ਸਹਾਇਤਾ ਵੀ ਮੁਹੱਈਆ ਕਰਵਾ ਰਹੀ ਹੈ। ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ, ਉਥੇ ਹੀ ਕਾਨੂੰਨੀ ਤੇ ਆਰਥਿਕ ਤੌਰ ’ਤੇ ਹਰ ਸੰਭਵ ਸਹਾਇਤਾ ਵੀ ਮੁਹੱਈਆ ਕਰਵਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਮਾਨਤ ’ਤੇ ਰਿਹਾਅ ਹੋ ਕੇ ਆਏ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਮਾਮਲੇ ’ਚ ਸਜ਼ਾਯਾਫ਼ਤਾ ਭਾਈ ਸ਼ਮਸ਼ੇਰ ਸਿੰਘ ਮੁੜ ਜ਼ਮਾਨਤ ’ਤੇ ਰਿਹਾਅ ਹੋ ਕੇ ਪਰਤੇ ਹਨ ਜਿਨ੍ਹਾਂ ਨਾਲ ਮੁਲਾਕਾਤ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਦੀ ਅਗਵਾਈ ’ਚ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨੂੰ ਸਿਰੋਪੇ ਦੀ ਬਖ਼ਸ਼ਿਸ਼ ਕੀਤੀ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਰਜਸ਼ੀਲ ਹੈ ਜਿੱਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀਆਂ ਪੱਕੀਆਂ ਜ਼ਮਾਨਤਾਂ ਲਈ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਤੱਕ ਹਰ ਮਹੀਨੇ ਆਰਥਿਕ ਸਹਾਇਤਾ ਵੀ ਪਹੁੰਚਾਈ ਜਾ ਰਹੀ ਹੈ। ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਵਾਈ ਗਈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਲੈ ਕੇ ਜਿੱਥੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਜਲਦ ਹੀ ਭਾਈ ਸ਼ਮਸ਼ੇਰ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦਾ ਭਰੋਸਾ ਵੀ ਦਿੱਤਾ। ਵਫ਼ਦ ਵਿਚ ਮੈਨੇਜਰ ਕਰਨੈਲ ਸਿੰਘ ਤੋਂ ਇਲਾਵਾ ਭਾਈ ਹਜ਼ੂਰ ਸਿੰਘ ਤੇ ਸਟਾਫ ਮੈਂਬਰ ਸ਼ਾਮਲ ਸਨ।

Related Post