
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ : ਗਿਆਨੀ ਰਘਬੀ
- by Jasbeer Singh
- January 6, 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ : ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਚੱਲ ਰਹੀ ਜਾਂਚ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਹੀ ਕਰ ਸਕਦਾ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ । ਜਥੇਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਆਪ ਕਿਹਾ ਹੈ ਕਿ ਉਹਨਾਂ ਖਿਲਾਫ ਜੋ ਦੋਸ਼ ਲਗਾਏ ਗਏ ਹਨ, ਉਹ ਝੂਠੇ ਹਨ ਤੇ ਉਹਨਾਂ ਅਜਿਹਾ ਕੋਈ ਗੁਨਾਹ ਨਹੀਂ ਕੀਤਾ । ਉਹਨਾਂ ਕਿਹਾ ਕਿ ਅਜਿਹੇ ਵਿਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਹੋਰ ਜਾਂਚ ਦੀ ਕੋਈ ਤੁੱਕ ਨਹੀਂ ਬਣਦੀ ।