

ਸ਼ਿਵ ਸੈਨਾ (ਯੂਬੀਟੀ) ਦੇ ਇੱਕ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੰਮੂ ਕਸ਼ਮੀਰ ’ਚ ਹਾਲ ਹੀ ’ਚ ਹੋਏ ਅਤਿਵਾਦੀ ਹਮਲਿਆਂ ਦੇ ਮੱਦੇਨਜ਼ਰ ਮੌਜੂਦਾ ਟੀ-20 ਵਿਸ਼ਵ ਕੱਪ ’ਚ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਰੱਦ ਕਰਨ ਦੀ ਮੰਗ ਕੀਤੀ ਹੈ। ਸ਼ਿਵ ਸੈਨਾ (ਯੂਬੀਟੀ) ਦੇ ਬੁਲਾਰੇ ਆਨੰਦ ਦੂਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਡ ਤੇ ਨੌਜਵਾਨ ਮਾਮਲਿਆਂ ਬਾਰੇ ਮੰਤਰੀ ਅਤੇ ਭਾਰਤੀ ਕ੍ਰਿਕਟ ਬੋਰਡ ਨੂੰ ਲਿਖੇ ਆਪਣੇ ਪੱਤਰ ’ਚ ਕਿਹਾ, ‘ਭਾਰਤ ਨੂੰ ਜਾਰੀ ਹਿੰਸਾ ਦੇ ਮੱਦੇਨਜ਼ਰ ਪਾਕਿਸਤਾਨ ਨਾਲ ਕ੍ਰਿਕਟ ਮੈਚ ਰੱਦ ਕਰ ਦੇਣਾ ਚਾਹੀਦਾ ਹੈ।’