
ਪਟਿਆਲਾ ਤੋਂ ਹੈਰਾਨ ਅਤੇ ਸ਼ਰਮਨਾਕ ਘਟਨਾ .... ਪਟਿਆਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਮਹਿਲਾ ਡਾਕਟਰ ਨਾਲ ਕਿੱਤੀ ਛੇੜ
- by Jasbeer Singh
- September 14, 2024
-1726308727.jpg)
ਪਟਿਆਲਾ :ਪਟਿਆਲਾ ਦੇ ਸਰਕਾਰੀ ਰਾਜਿੰਦਰ ਹਸਪਤਾਲ ਵਿੱਚ ਜੂਨੀਅਰ ਮਹਿਲਾ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ, ਜੂਨੀਅਰ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਇੱਕ ਈਸੀਜੀ ਟੈਕਨੀਸ਼ੀਅਨ ਨੇ ਅੰਜਾਮ ਦਿੱਤਾ ਹੈ।ਇਸ ਮਾਮਲੇ ਸਬੰਧੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਮੈਂਬਰ ਡਾ: ਨੇ ਕਿਹਾ ਕਿ ਇੱਕ ਪਾਸੇ ਅਸੀਂ ਆਪਣੀ ਸੁਰੱਖਿਆ ਨੂੰ ਲੈ ਕੇ ਸਰਕਾਰ ਨਾਲ ਲੜ ਰਹੇ ਹਾਂ ਅਤੇ ਦੂਜੇ ਪਾਸੇ ਹਸਪਤਾਲ ਦੇ ਅੰਦਰ ਅਜਿਹੀਆਂ ਘਟਨਾਵਾਂ ਆਪਣੇ ਆਪ ਵਿੱਚ ਚਿੰਤਾ ਦਾ ਵਿਸ਼ਾ ਹਨ। ਅਸੀਂ ਪ੍ਰਿੰਸੀਪਲ ਨੂੰ ਲਿਖਤੀ ਸ਼ਿਕਾਇਤ ਭੇਜ ਦਿੱਤੀ ਹੈ ਅਤੇ ਸਾਡੀ ਮੰਗ ਹੈ ਕਿ ਇਸ ਮਾਮਲੇ ਵਿੱਚ ਜਲਦੀ ਤੋਂ ਜਲਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ: ਨਰੇਸ਼ ਗੋਇਲ ਨੇ ਦੱਸਿਆ ਕਿ ਅੱਜ ਦੁਪਹਿਰ 2:30 ਵਜੇ ਦੇ ਕਰੀਬ ਡਾਕਟਰਾਂ ਵੱਲੋਂ ਮੈਨੂੰ ਲਿਖਤੀ ਰੂਪ ਵਿੱਚ ਇਹ ਦਰਖਾਸਤ ਦਿੱਤੀ ਗਈ ਹੈ।