post

Jasbeer Singh

(Chief Editor)

Latest update

ਦੁਕਾਨਦਾਰਾਂ ਤੇ ਗੋਲੀਆਂ ਚਲਾਉਣ ਵਾਲਿਆਂ ਦੋ ਨੂੰ ਪੰਜਾਬ ਪੁਲਸ ਕੀਤਾ ਗ੍ਰਿਫ਼ਤਾਰ

post-img

ਦੁਕਾਨਦਾਰਾਂ ਤੇ ਗੋਲੀਆਂ ਚਲਾਉਣ ਵਾਲਿਆਂ ਦੋ ਨੂੰ ਪੰਜਾਬ ਪੁਲਸ ਕੀਤਾ ਗ੍ਰਿਫ਼ਤਾਰ ਮੋਗਾ : ਪੰਜਾਬ ਦੇ ਪੁਲਿਸ ਨੇ ਦੁਕਾਨਦਾਰਾਂ `ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ `ਚੋਂ ਇਕ ਪੁਲਿਸ ਦੀ ਗੋਲੀ ਨਾਲ ਜ਼ਖਮੀ ਵੀ ਹੋ ਗਿਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਵੀ ਕੀਤੀ, ਜਵਾਬੀ ਕਾਰਵਾਈ ਵਿੱਚ ਇੱਕ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਜਾਣਕਾਰੀ ਦਿੰਦਿਆਂ ਐੱਸਐੱਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਦੇਰ ਰਾਤ ਜਦੋਂ ਐਕਟਿਵਾ `ਤੇ ਸਵਾਰ ਦੋ ਨੌਜਵਾਨਾਂ ਨੂੰ ਦਿੱਲੀ ਕਾਲੋਨੀ ਨੇੜੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ `ਚੋਂ ਇੱਕ ਨੇ ਪੁਲਿਸ `ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਤਾਂ ਬਹੌਨਾ ਚੌਂਕ ਦੇ ਰਹਿਣ ਵਾਲੇ ਜਗਮੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਉਸ ਦੇ ਦੂਜੇ ਸਾਥੀ ਵਿਕਾਸ ਕੁਮਾਰ ਵਾਸੀ ਪਹਾੜਾ ਸਿੰਘ ਚੌਕ ਮੋਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Related Post