post

Jasbeer Singh

(Chief Editor)

crime

ਗੁਰਦਾਸਪੁਰ ਵਿਖੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਚੱਲੀਆਂ ਗੋਲੀਆਂ

post-img

ਗੁਰਦਾਸਪੁਰ ਵਿਖੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਚੱਲੀਆਂ ਗੋਲੀਆਂ ਗੁਰਦਾਸਪੁਰ : ਗੁਰਦਾਸਪੁਰ ਦੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸਦਾ ਪਤਾ ਨਕੁਲ ਮਹਾਜਨ ਦੇ ਪਰਿਵਾਰ ਨੂੰ ਸਵੇਰੇ 7 ਵਜੇ ਦੇ ਕਰੀਬ ਲੱਗਾ ਜਦੋਂ ਉਹਨਾਂ ਅਪਣੇ ਗੇਟ ਨੇੜੇ ਗੋਲੀਆਂ ਦੇ ਖੋਲ੍ਹ ਪਏ ਦੇਖੇ। ਉਹਨਾਂ ਤੁਰੰਤ ਇਸਦੀ ਸੂਚਨਾ ਸਿਟੀ ਪੁਲਿਸ ਨੂੰ ਦਿੱਤੀ।ਗੋਲੀਆਂ ਚਲਾਉਣ ਵਾਲੇ ਮੁਲਜ਼ਮ ਬੁਲੇਟ ਮੋਟਰ ਸਾਈਕਲ `ਤੇ ਆਏ ਅਤੇ ਉਹਨਾਂ ਵਲੋਂ ਘਰ ਦੇ ਬਾਹਰ ਗੋਲੀਆਂ ਚਲਾਉਣ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਉਹਨਾਂ ਨੇ ਮੂੰਹ ਢੱਕੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਪਾਹੜਾ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਮੌਕੇ ਤੇ ਪਹੁੰਚ ਗਏ। ਨਕੁਲ ਨੇ ਦੱਸਿਆ ਕਿ ਉਸਨੂੰ ਕਈ ਵਾਰ ਧਮਕੀਆਂ ਮਿਲ ਚੁਕੀਆਂ ਹਨ ਅਤੇ ਕਈ ਵਾਰ ਪਹਿਲਾਂ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਸ਼ੱਕੀਆਂ ਬਾਰੇ ਪਹਿਲਾਂ ਹੀ ਪੁਲਿਸ ਨੂੰ ਦੱਸਿਆ ਹੋਇਆ ਹੈ ਪਰ ਪੁਲਿਸ ਵਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਦੱਸਣਯੋਗ ਹੈ ਕਿ ਨਕੁਲ ਮਹਾਜਨ ਗੁਰਦਾਸਪੁਰ ਦੇ ਕਾਂਗਰਸ ਵਿਧਾਇਕ ਬਰਿੰਦਰਮੀਤ ਪਾਹੜਾ ਦੇ ਕਾਫੀ ਕਰੀਬੀ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਖੋਲ੍ਹ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Post