

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ : ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ, ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਚਿੱਠੀ ਜਨਤਕ ਕਰ ਦਿੱਤੀ ਗਈ ਹੈ । ਵਿਚ ਡਾ. ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਨ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਤੇ ਮਹੇਸ਼ਇੰਦਰ ਸਿੰਘ ਸ਼ਾਮਲ ਹਨ।