
ਸ਼ੋ੍ਰਮਣੀ ਕਮੇਟੀ ਮਨਾਏਗੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ
- by Jasbeer Singh
- November 19, 2024

ਸ਼ੋ੍ਰਮਣੀ ਕਮੇਟੀ ਮਨਾਏਗੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਮਤਿ ਸਮਾਗਮ ਦੀਆਂ ਆਰੰਭੀਆਂ ਤਿਆਰੀਆਂ, ਅਹੁਦੇਦਾਰਾਂ ਨਾਲ ਕੀਤੀ ਇਕੱਤਰਤਾ ਪਟਿਆਲਾ 19 ਨਵੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਉਣ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ । ਇਸ ਸਬੰਧੀ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਦੀ ਰੂਪ ਰੇਖਾ ਉਲੀਕੀ ਗਈ ਅਤੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ । ਇਸ ਦੌਰਾਨ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ । ਇਕੱਤਰਤਾ ਦੌਰਾਨ ਸਾਬਕਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ । ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 28 ਨਵੰਬਰ ਨੂੰ ਅਕਾਲ ਚਲਾਣਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਏਗੀ ਅਤੇ ਸੰਗਤਾਂ ਵਿਚ ਲਿਜਾਣ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰਾਂ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਾਮ ਲੇਵਾ ਮਰਦਾਨੇਕੇ ਜੋ ਸਿੱਖ ਧਰਮ ਦਾ ਅਟੁੱਟ ਅੰਗ ਹਨ ਅਤੇ ਸੰਗਤਾਂ ਨੰੂ ਸਿੱਖ ਫਲਸਫੇ ਨਾਲ ਜੋੜਨ ਲਈ ਸ਼ੋ੍ਰਮਣੀ ਕਮੇਟੀ ਅਜਿਹਾ ਮਹਾਨ ਉਪਰਾਲਾ ਕਰ ਰਹੀ ਹੈ । ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜੀਤ ਸਿੰਘ ਗੋਰੀਆ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਜਿਨ੍ਹਾਂ ਨੇ ਅਪੀਲ ਕੀਤੀ ਕਿ ਸੰਗਤਾਂ ਦੇ ਆਉਣ ਜਾਣ ਅਤੇ ਸਰਾਵਾਂ ਵਿਚ ਠਹਿਰਣ ਦੀ ਵਿਵਸਥਾ ਕੀਤੀ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਸਰਦਾਰਾ ਸਿੰਘ ਘਰਿਆਲਾ, ਅਮਰੀਕ ਸਿੰਘ ਧਬਲਾਨ, ਸੁਰਜੀਤ ਖਾਨ ਲੰਗ, ਰੁਲਦਾ ਖਾਨ ਲੰਗ, ਸਲੀਮ ਲੰਗ, ਬੌਬੀ ਲੰਗ, ਮਜੀਦ ਲੰਗ ਸਮੇਤ ਇਲਾਕੇ ਦੀਆਂ ਸੰਗਤਾਂ ਆਦਿ ਹਾਜ਼ਰ ਸਨ ।