

ਸਿਕੰਦਰ ਸਿੰਘ ਮਲੂਕਾ ਹੋਏ ਅਕਾਲੀ ਦਲ ਵਿਚ ਸ਼ਾਮਲ ਚੰਡੀਗੜ੍ਹ, 14 ਜੂਨ : ਪੰਜਾਬ ਦੀ ਰਾਜਨੀਤਕ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਾਬਕਾ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਮਲੂਕਾ ਪੰਜਾਬ ਦੇ ਲੁਧਿਆਣਾ ਵਿਖੇ ਹੋ ਰਹੀ ਜਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕਰਨਗੇ। ਦੱਸਣਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਸ਼ੋ੍ਰਮਣੀ ਅਕਾਲੀ ਦਲ ਵਿਚ ਲੰਮੇ ਸਮੇਂ ਤੋਂ ਇਕ ਧਾਕੜ ਤੇ ਸੁਲਝੇ ਹੋਏ ਸਿਆਸਤਦਾਨ ਦੇ ਤੌਰ ਤੇ ਕੰਮ ਕਰਦੇ ਰਹੇ ਹਨ ਤੇ ਹੁਣ ਫੇਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੁੰਦੜ ਤੇ ਦਲਜੀਤ ਸਿੰਘ ਚੀਮਾ ਮੌਜੂਦ ਸਨ।