

ਸਿਕੰਦਰ ਸਿੰਘ ਮਲੂਕਾ ਨੂੰ ਅਚਾਨਕ ਆਇਆ ਚੱਕਰ ਚੰਡੀਗੜ੍ਹ, 4 ਅਗਸਤ 2025 : ਪੰਜਾਬ ਦੀ ਸਿਆਸਤ ਦੇ ਗਲਿਆਰਿਆਂ ਵਿਚ ਨਾਮਣਾ ਖੱਟਣ ਵਾਲੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅੱਜ ਅਚਾਨਕ ਹੀ ਚੱਕਰ ਆਉਣ ਦੇ ਕਾਰਨ ਸਿਹਤ ਵਿਗੜ ਗਈ ।ਇਹ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ ਉਹ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗਰਮੀ ਕਾਰਨ ਚੱਕਰ ਆ ਗਿਆ ਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ ਤੋਂ ਬਾਹਰ ਹੈ।