post

Jasbeer Singh

(Chief Editor)

Punjab

ਏ. ਆਈ. ਨਾਲ ਬਣੀ ਵੀਡੀਓ ਸਾਹਮਣੇ ਆਉਣ ਤੇ ਸਿੱਖ ਭਾਈਚਾਰੇ ਵਿਚ ਰੋਸ

post-img

ਏ. ਆਈ. ਨਾਲ ਬਣੀ ਵੀਡੀਓ ਸਾਹਮਣੇ ਆਉਣ ਤੇ ਸਿੱਖ ਭਾਈਚਾਰੇ ਵਿਚ ਰੋਸ ਅੰਮ੍ਰਿਤਸਰ, 13 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਦਰਬਾਰਾ ਸਾਹਿਬ ਨਾਲ ਸਬੰਧਤ ਇਕ ਇਤਰਾਜਯੋਗ ਵੀਡੀਓ ਸਾਹਮਣੇ ਆਉਣ ਕਾਰਨ ਸਿੱਖ ਭਾਈਚਾਰੇ ਵਿਚ ਰੋਸ ਹੈ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇੱਕ ਕਥਿਤ (ਆਰਟੀਫਿਸ਼ਲ ਇੰਟੈਲੀਜੈਂਸ) ਆਧਾਰਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਨੱਚਦਾ ਹੋਇਆ ਦਿਖਾਇਆ ਗਿਆ ਹੈ, ਜਦਕਿ ਆਲੇ-ਦੁਆਲੇ ਮੌਜੂਦ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਇਸ ਤਰ੍ਹਾਂ ਦੇ ਦ੍ਰਿਸ਼ ਨੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ । ਐਸ. ਜੀ. ਪੀ. ਨੇ ਕਰ ਦਿੱਤੀ ਜਾਂਚ ਸ਼ੁਰੂ ਏ. ਆਈ. ਨਾਲ ਬਣੀ ਇਸ ਵੀਡੀਓ ਵਿਚ ਦਰਸਾਏ ਗਏ ਦ੍ਰਿਸ਼ਾਂ ਨੂੰ ਲੈ ਕੇ ਜਿਥੇ ਸਿੱਖ ਸੰਗਤ ਵਲੋਂ ਦੋਸ਼ੀਆਂ ਖਿਲਾਫ਼ ਸਖ਼ਤ ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਦੇ ਚਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇੇਟੀ ਵਲੋਂ ਵੀ ਇਸ ਘਟਨਾਕ੍ਰਮ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਸ. ਜੀ. ਪੀ. ਸੀ. ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਵੀਡੀਓ ਸਾਹਮਣੇ ਆਉਣਾ ਬਹੁਤ ਹੀ ਦੁਖਦਾਈ ਹੈ ਅਤੇ ਇਹ ਸਿੱਖ ਧਰਮ ਦੀ ਮਰਯਾਦਾ ਦੇ ਖਿਲਾਫ ਹੈ ਤੇ ਜੋ ਵੀ ਇਸਦੇ ਪਿੱਛੇ ਜਿ਼ੰਮੇਵਾਰ ਪਾਇਆ ਜਾਵੇਗਾ, ਉਸ ਦੇ ਖਿਲਾਫ ਕਾਨੂੰਨੀ ਤੌਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Related Post

Instagram