ਸਿੱਖ ਨਸਲਕੁਸ਼ੀ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ‘ਕਾਲੇ ਧੱਬਿਆਂ ਵਿੱਚੋਂ ਇੱਕ’ : ਪੁਰੀ
- by Jasbeer Singh
- November 1, 2025
ਸਿੱਖ ਨਸਲਕੁਸ਼ੀ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ‘ਕਾਲੇ ਧੱਬਿਆਂ ਵਿੱਚੋਂ ਇੱਕ’ : ਪੁਰੀ ਨਵੀਂ ਦਿੱਲੀ, 1 ਨਵੰਬਰ 2025 : ਸਿੱਖ ਨਸਲਕੁਸ਼ੀ ਨੂੰ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ‘ਕਾਲੇ ਧੱਬਿਆਂ ਵਿੱਚੋਂ ਇੱਕ’ ਦੱਸਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅੱਜ ਦਾ ਭਾਰਤ ਨਾ ਸਿਰਫ਼ ਆਪਣੀਆਂ ਘੱਟ ਗਿਣਤੀਆਂ ਦੀ ਰੱਖਿਆ ਕਰਦਾ ਹੈ ਬਲਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ‘ਸਬਕਾ ਸਾਥ, ਸਬਕਾ ਵਿਕਾਸ’ ਨੂੰ ਵੀ ਯਕੀਨੀ ਬਣਾਉਂਦਾ ਹੈ । ਭਾਜਪਾ ਨੇ ਸਿੱਖ ਨਸਲਕੁਸ਼ੀ ਪੀੜਤਾਂ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ ਕੇਂਦਰੀ ਮੰਤਰੀ ਪੁਰੀ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਿੱਖ ਨਸਲਕੁਸ਼ੀ ਪੀੜਤਾਂ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ ਹਨ।ਉਨ੍ਹ੍ਹਾਂ ਕਿਹਾ ਕਿ 1984 ਦੀਆਂ ਘਟਨਾਵਾਂ ਅੱਜ ਵੀ ਉਨ੍ਹਾਂ ਲੋਕਾਂ ਨੂੰ ਸਤਾਉਂਦੀ ਹੈ ਜਿਨ੍ਹਾਂ ਨੇ ਇਸ ਨੂੰ ਝੱਲਿਆ ਹੈ । ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਜੇਕਰ ਸੁਤੰਤਰ ਰਿਪੋਰਟਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਰਿਪੋਰਟਾਂ ਦੇ ਅਨੁਸਾਰ ਪੂਰੇ ਭਾਰਤ ਵਿੱਚ ਲਗਭਗ 16 ਹਜ਼ਾਰ ਸਿੱਖ ਮਾਰੇ ਗਏ ਸਨ।ਉਨ੍ਹਾਂ ਕਿਹਾ ਕਿ 1984 ਦੇ ਉਨ੍ਹਾਂ ਦਿਨਾਂ ਨੂੰ ਯਾਦ ਕਰਕੇ ਅੱਜ ਵੀ ਉਨ੍ਹਾਂ ਦੀ ਰੂਹ ਕੰਬ ਜਾਦੀ ਹੈ ਜਦੋਂ ਨਿਰਦੋਸ਼ ਸਿੱਖ ਪੁਰਸ਼ਾਂ, ਮਹਿਲਾਵਾਂ ਅਤੇ ਬੱਚਿਆਂ ਨੂੰ ਬਿਨਾ ਸੋਚੇ ਸਮਝੇ ਕਤਲੇਆਮ ਕੀਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਸੰਪਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਨੂੰ ਕਾਂਗਰਸੀ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ’ਚ ਜਾਨਲੇਵਾ ਭੀੜ ਨੇ ਲੁੱਟ ਲਿਆ। ਇਹ ਸਭਾ ਕੁੱਝ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਦੇ ਨਾਮ ’ਤੇ ਕੀਤਾ ਗਿਆ ਸੀ ।

