

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਦਿੱਤਾ ਗਿਆ ਉਹ ਜ਼ਖ਼ਮ ਹੈ, ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਨ ਤੋਂ ਬਾਅਦ ਜਿੱਥੇ ਪੰਜਾਬ ਨੇ ਵੱਡੇ ਦੁਖਾਂਤ ਦਾ ਸਾਹਮਣਾ ਕੀਤਾ, ਉੱਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਹੋਇਆ ਕਤਲੇਆਮ ਉਸ ਸਮੇਂ ਦੇ ਹਾਕਮਾਂ ਦੇ ਅਜਿਹੇ ਰਵੱਈਏ ਨੂੰ ਪੇਸ਼ ਕਰਦਾ। ਉਨ੍ਹਾਂ ਕਿਹਾ ਕਿ ਦੁੱਖ ਗੱਲ ਤਾਂ ਇਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕੀਤੇ ਜਾਣ ਤੋਂ ਬਾਅਦ ਕੇਂਦਰ ਵਿੱਚ ਰਹਿਣ ਵਾਲੀ ਕਿਸੇ ਵੀ ਸਰਕਾਰ ਨੇ ਅਸਲ ਅਰਥਾਂ ’ਚ ਮੁਆਫ਼ੀ ਤੱਕ ਨਹੀਂ ਮੰਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ਨੂੰ ਦਿੱਤਾ ਇਹ ਜ਼ਖਮ ਰਹਿੰਦੇ ਦੁਨੀਆ ਤੱਕ ਨਹੀਂ ਜਾ ਸਕੇਗਾ।