post

Jasbeer Singh

(Chief Editor)

Latest update

ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ ........

post-img

ਪੰਜਾਬ : ਦੀਵਾਲੀ ਦੇ ਚੱਲਦੇ ਪਟਾਖਿਆਂ ਦੀ ਖਰੀਦ, ਵਿਕਰੀ ਅਤੇ ਉਨ੍ਹਾਂ ਨੂੰ ਚਲਾਉਣ ਦੇ ਲਈ ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਸਖ਼ਤ ਹਿਦਾਇਤ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਐਡਵੋਕੇਟ ਸੁਨੈਨਾ ਨੇ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਰਤੋਂ ਅਤੇ ਉਨ੍ਹਾਂ ਦੀ ਖਰੀਦ-ਵੇਚ ਸਬੰਧੀ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਗਈ। ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਪਹਿਲਾਂ ਹੀ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਤੈਅ ਕਰ ਦਿੱਤਾ ਹੈ, ਜਿਸ ਨੇ ਭਾਰੀ ਪਟਾਕਿਆਂ ਦੀ ਬਜਾਏ ਹਰੇ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਹੈ। ਪਟਾਖਿਆਂ ਨੂੰ ਵੇਚਣ ਦੇ ਲਈ ਲਾਈਸੈਂਸ ਅਤੇ ਵੇਚਣ ਦੀ ਥਾਂ ਆਬਾਦੀ ਤੋਂ ਦੂਰ ਤੈਅ ਕਰ ਚੁੱਕਿਆ ਹੈ। ਬਾਵਜੂਦ ਇਸਦਾ ਸਖਤੀ ਨਾਲ ਪਾਲਣ ਨਹੀਂ ਹੋ ਰਿਹਾ ਹੈ। ਇਸੇ ਨੂੰ ਲੈ ਕੇ ਹਾਈਕੋਰਟ ’ਚ ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।

Related Post