ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਤੋਂ ਮਹੱਲਾ ਅੱਜ ਕੱਢਿਆ ਜਾਵੇਗਾ ਅੰਮ੍ਰਿਤਸਰ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਸਮੁੱਚਾ ਸਿੱਖ ਜਗਤ ਅੱਜ ਸਮੂਹ ਗੁਰੂ ਘਰਾਂ ਅਤੇ ਸ੍ਰੀ ਹਰਿਮੰਦਰ ਸਾਹਿਬ ਤੇ ਆਪੋ ਆਪਣੇ ਘਰਾਂ ਵਿੱਚ ਦੇਸੀ ਘਿਓ ਦੇ ਦੀਵੇ ਬਾਲ ਕੇ ਸਭ ਭਾਵਨਾ ਦੀ ਅਰਦਾਸ ਕਰਦਿਆਂ ਪੰਥ ਤੇ ਪ੍ਰੀਵਾਰਾਂ ਦੀ ਚੜਦੀਕਲਾ ਦੀ ਅਰਦਾਸ ਕੀਤੀ । ਖਾਲਸਾ ਪੰਥ ਦੀ ਆਨ ਸ਼ਾਨ ਗੁਰੂ ਦੀਆਂ ਲਾਡਲੀਆਂ ਫੌਜਾਂ 2 ਨਵੰਬਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਤੋਂ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਗੁਰੂ ਬਖਸ਼ਿਸ਼ ਹੋਏ ਨਿਸ਼ਾਨਾਂ, ਨਿਗਾਰਿਆਂ ਨਰਸਿੰਙਿਆਂ ਦੀ ਛਤਰ ਛਾਇਆ ਹੇਠ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾਈ ਜੈਕਾਰਿਆਂ ਨਾਲ ਘੋੜਿਆਂ, ਹਾਥੀਆਂ, ਊਠਾਂ ਅਤੇ ਵੱਖ-ਵੱਖ ਵਾਹਨਾ ਰਾਹੀਂ ਮਹੱਲਾ ਕੱਢਿਆ ਜਾਵੇਗਾ । ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਏਸੇ ਤਰ੍ਹਾਂ ਬਾਕੀ ਨਿਹੰਗ ਸਿੰਘ ਛਾਉਣੀਆਂ ਵਿੱਚ ਵੀ ਏਸੇ ਪਰੰਪਰਾ ਅਨੁਸਾਰ ਭੋਗ ਪਾਏ ਜਾਣਗੇ । ਉਪਰੰਤ ਸਾਰੇ ਨਿਹੰਗ ਸਿੰਘ ਦਲਪੰਥ ਆਪੋ ਆਪਣੀਆਂ ਛਾਉਣੀਆਂ ਵਿੱਚ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਮਹੱਲੇ ਲਈ ਤਿਆਰੀ ਅਰੰਭਣਗੇ । ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਇੱਕਤਰ ਹੋ ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛੱਤਰ ਛਾਇਆ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਮਹੱਲਾ ਚੜੇਗਾ, ਜਿਸ ਵਿੱਚ ਸਾਰੇ ਦਲ ਪੰਥ ਤੇ ਨਿਹੰਗ ਸਿੰਘ ਸੰਪਰਦਾਵਾਂ, ਜਥੇਬੰਦੀਆਂ ਸ਼ਾਮਲ ਹੋਣਗੀਆਂ । ਇਸ ਮਹੱਲਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਸੁੰਦਰ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਹੋਏ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿਖੇ ਪੁੱਜੇਗਾ ।
Related Post
Popular News
Hot Categories
Subscribe To Our Newsletter
No spam, notifications only about new products, updates.