post

Jasbeer Singh

(Chief Editor)

Patiala News

ਸਿੰਗਲਾ ਨੇ ਮਹਾਰਾਸ਼ਟਰ ਮੁੱਖ ਮੰਤਰੀ ਏਕਨਾਥ ਸਿ਼ੰਦੇ ਨਾਲ ਕੀਤੀ ਮੁਲਾਕਾਤ

post-img

ਸਿੰਗਲਾ ਨੇ ਮਹਾਰਾਸ਼ਟਰ ਮੁੱਖ ਮੰਤਰੀ ਏਕਨਾਥ ਸਿ਼ੰਦੇ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੋਵੇਗਾ ਹੱਲ - ਹਰੀਸ਼ ਸਿੰਗਲਾ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰੇ : ਮੁੱਖ ਮੰਤਰੀ ਐਕਨਾਥ ਸ਼ਿੰਦੇ, ਹਰੀਸ਼ ਸਿੰਗਲਾ ਪਟਿਆਲਾ : ਸਿ਼ਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਮਰਨ ਵਰਤ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਮੁੰਬਈ `ਚ ਮਹਾਰਾਸ਼ਟਰ ਸ਼ਿਵ ਸੈਨਾ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਭੂਗੋਲਿਕ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ । ਲੋਹੜੀ ਅਤੇ ਮਾਘੀ ਦੇ ਤਿਉਹਾਰ `ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਦੇ ਅੰਨ ਦਾ 70 ਫੀਸਦੀ ਹਿੱਸਾ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤਾ ਜਾਂਦਾ ਹੈ, ਕਿਉਂਕਿ ਉਹ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਰਨ ਵਰਤ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਮਰਨ ਵਰਤ ਤੋੜਨ ਦੀ ਮੰਗ ਕਰਨੀ ਚਾਹੀਦੀ ਹੈ । ਸਿੰਗਲਾ ਨੇ ਕਿਹਾ ਕਿ ਸ਼ਿਵ ਸੈਨਾ ਸ਼ਿੰਦਾ ਗਰੁੱਪ ਪੰਜਾਬ ਦੀ ਭੂਗੋਲਿਕ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਿਹਾ ਹੈ ਅਤੇ ਸਮਾਂ ਆਉਣ `ਤੇ ਕਿਸਾਨਾਂ ਦੇ ਹੱਕ `ਚ ਸੰਘਰਸ਼ ਦਾ ਰਸਤਾ ਵੀ ਅਪਣਾਇਆ ਜਾਵੇਗਾ। ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਸ਼ਿੰਦੇ ਗਰੁੱਪ ਦੇ ਸਰਪ੍ਰਸਤ ਏਕਨਾਥ ਸ਼ਿੰਦੇ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੀ ਭੂਗੋਲਿਕ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਬਾਰੇ ਵੀ ਜਾਣਕਾਰੀ ਦਿੱਤੀ । ਦੇ ਦਖਲ ਦੀ ਮੰਗ ਕੀਤੀ ਹੈ । ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਨਾਲ ਗੱਲ ਕਰਕੇ ਕੋਈ ਵਿਚਕਾਰਲਾ ਰਸਤਾ ਕੱਢਣ ਦਾ ਯਤਨ ਕਰਨਾ ਚਾਹੀਦਾ ਹੈ ।

Related Post

Instagram