

ਇਥੋਂ ਦੇ ਪਿੰਡ ਜਮਾਲ ਨਾਲ ਲੱਗਦੀ ਢਾਣੀ ਗਿਆਨਦੀਪ ਦੇ ਵਾਸੀਆਂ ਨੇ ਪੀਣ ਦੇ ਪਾਣੀ ਤੇ ਬਿਜਲੀ ਦੀ ਸਮੱਸਿਆ ਕਾਰਨ ਇਥੇ ਮਿੰਨੀ ਸਕੱਤਰੇਤ ’ਚ ਘੜਾ ਭੰਨ੍ਹ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ’ਚ ਵੱਡੀ ਗਿਣਤੀ ’ਚ ਔਰਤਾਂ ਸ਼ਾਮਲ ਸਨ। ਪਿੰਡ ਵਾਸੀਆਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲੀਸ ਨੂੰ ਮਿੰਨੀ ਸਕੱਤਰੇਤ ਦੇ ਬਾਹਰ ਤਾਇਨਾਤ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਹੋਰ ਤਿੱਖਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।