
ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਬਣੀ ਜਾਂਚ ਕਮੇਟੀ ਸਿਟ ਮੁਖੀ ਨੇ ਕੀਤਾ ਜਾਂਚ ਵਿਚ ਤੇਜ਼ੀ ਲਿਆਉਣ ਲਈ ਨੰਬਰ ਜਾਰੀ
- by Jasbeer Singh
- March 31, 2025

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਬਣੀ ਜਾਂਚ ਕਮੇਟੀ ਸਿਟ ਮੁਖੀ ਨੇ ਕੀਤਾ ਜਾਂਚ ਵਿਚ ਤੇਜ਼ੀ ਲਿਆਉਣ ਲਈ ਨੰਬਰ ਜਾਰੀ ਪਟਿਆਲਾ, 31 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ ਸੰਗਰੂਰ ਰੋਡ ਤੇ ਬਣੇ ਰਾਜਿੰਦਰਾ ਹਸਪਤਾਲ ਦੇ ਬਾਹਰ ਢਾਬੇ ਤੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਭਾਰਤੀ ਫੌਜ ਦੇ ਮੌਜੂਦਾ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਸਪੁੱਤਰ ਅੰਗਦ ਬਾਠ ਨਾਲ ਕੁੱਟਮਾਰ ਕਰਕੇ ਕੀਤੀ ਗਈ ਤਸ਼ੱਦਦ ਦੇ ਮਾਮਲੇ ਵਿਚ ਅੱਜ ਐਸ. ਆਈ. ਟੀ. ਦੇ ਮੁਖੀ ਏ. ਡੀ. ਜੀ. ਪੀ. ਏ. ਐਸ. ਰਾਏ ਨੇ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆਂ ਜਾਣਕਾਰੀ ਦਿੱਤੀ ਕਿ ਕਰਨਲ ਬਾਠ ਕੁਟਮਾਰ ਮਾਮਲੇ ਦੇ ਵਿੱਚ ਸਾਡੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਐਸ. ਆਈ. ਟੀ. ਦੇ ਵੱਲੋਂ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਇਕੱਠੀ ਕਰਨ ਦੇ ਵਾਸਤੇ ਇੱਕ ਨੰਬਰ 7508300342 ਜਾਰੀ ਕੀਤਾ ਗਿਆ ਹੈ। ਜਿਸ ਰਾਹੀਂ ਲੋਕ ਇਸ ਤੇ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨੀ ਵੀ ਜਾਣਕਾਰੀ ਇਸ ਕੇਸ ਦੇ ਨਾਲ ਸੰਬੰਧਿਤ ਉਹਨਾਂ ਦੇ ਕੋਲ ਹੈ ਉਹ ਸਾਨੂੰ ਤੁਰੰਤ ਦਿੱਤੀ ਜਾਵੇ ਤਾਂ ਜੋ ਇਸ ਮਾਮਲੇ ਵਿੱਚ ਛੇਤੀ ਤੋਂ ਛੇਤੀ ਕਾਰਵਾਈ ਕਰਕੇ ਸੱਚ ਸਾਹਮਣੇ ਲਿਆਂਦਾ ਜਾ ਸਕੇ। ਸੀਸੀਟੀਵੀ ਜਾਂਚ ਕਰਵਾਈ ਜਾ ਰਹੀ ਹੈ। ਏ. ਐਸ. ਰਾਏ ਨੇ ਕਿਹਾ ਕਿ 2 ਅਪ੍ਰੈਲ ਨੂੰ ਫੇਰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ।