post

Jasbeer Singh

(Chief Editor)

ਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ,ਪਟਿਆਲਾ SIT ਅੱਗੇ ਪੇਸ਼ ਹੋਣ ਪੁੱਜੇ ਬਿਕਰਮ ਮਜੀਠੀਆ..

post-img

ਪਟਿਆਲਾ : ਮਜੀਠੀਆ ਨੇ ਪੰਜਾਬ ਸਰਕਾਰ 'ਤੇ ਭੜਾਸ ਕੱਢਦਿਆਂ ਕਿਹਾ ਕਿ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।ਵਿਕਰਮਜੀਤ ਸਿੰਘ ਮਜੀਠੀਆ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਨੂੰ ਲੈ ਕੇ ਅੱਜ ਇਕ ਵਾਰ ਫਿਰ ਪਟਿਆਲਾ sit'ਤੇ ਪੇਸ਼ ਹੋਣ ਲਈ ਪਹੁੰਚੇ। ਪੇਸ਼ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ 11 ਵਾਰ ਪੇਸ਼ ਹੋਣ ਲਈ ਬੁਲਾਇਆ ਗਿਆ ਹੈ ਅਤੇ ਪੰਜ ਵਾਰ ਸੀਟ ਬਦਲੀ ਗਈ ਹੈ। ਮੈਨੂੰ ਇਸ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਮੈਨੂੰ ਇੱਥੇ ਵਾਰ-ਵਾਰ ਬੁਲਾਇਆ ਜਾ ਰਿਹਾ ਹੈ, ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਮਜੀਠੀਆ ਨੇ ਤਿੱਖਾ ਬੋਲਦਿਆਂ ਕਿਹਾ ਕਿ ਇੱਕ ਪਾਸੇ ਸਿੱਧੂ ਮੂਸੇ ਵਾਲਾ ਦਾ ਕਾਤਲ ਲਾਰੈਂਸ ਬਿਸ਼ਨੋਈ ਵਰਗਾ ਗੈਂਗਸਟਰ ਸਲਮਾਨ ਖਾਨ ਨੂੰ ਜੇਲ੍ਹ ਵਿੱਚ ਬੈਠ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦਾ ਜਵਾਬ ਹਾਈਕੋਰਟ ਵਿੱਚ ਦਿੱਤਾ ਜਾਵੇਗਾ।ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਜਿਸਨੇ ਸਿੱਧੂ ਮੁਸੇਵਾਲਾ ਨੂੰ ਮਾਰਿਆ ਤੇ ਸਲਮਾਨ ਖਾਂ ਨੂੰ ਮਾਰਨਾ ਚਾਹੁੰਦਾ ਹੈ, ਪੰਜਾਬ ਸਰਕਾਰ ਉਸ ਖੂੰਖਾਰ ਅਪਰਾਧੀ ਦੀ ਇੰਟੈਰੋਗੇਸ਼ਨ ਦੀ ਥਾਂ ਇੰਟਰਵਿਊ ਕਰਵਾਉਂਦੀ ਹਿਆ ਅਤੇ ਜਿਸਨੂੰ ਹਾਈ ਕੋਰਟ ਤੋਂ ਪੱਕੀ ਜਮਾਨਤ ਮਿਲ ਚੁੱਕੀ ਹੋਵੇ ਉਸਨੂੰ ਝੂਠੇ ਕੇਸ ਚ ਵਾਰ ਵਾਰ ਸੱਦ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਮਜੀਠੀਆ ਅੱਜ ਪਟਿਆਲਾ ਵਿਖੇ ਡਰੱਗ ਮਾਮਲੇ ਚ ਐੱਸ ਆਈ ਟੀ ਕੋਲ ਪੇਸ਼ ਹੋਣ ਪੁੱਜੇ ਜਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਜ਼ਾਰ ਪੁਲਸ ਮੁਲਾਜਮਾਂ ਦੀ ਸੁਰੱਖਿਆ ਹੇਠ ਤੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਚ ਖਰੜ ਸੀ ਆਈ ਏ ਪੁੱਛਗਿੱਛ ਲਈ ਲਿਆਂਦਾ ਪਰ ਹੈਰਾਨੀ ਵਾਲੀ ਗੱਲ ਹੈ ਕਿ ਇੰਨੇ ਇੰਤਜ਼ਾਮਾਂ ਦੇ ਬਾਵਜੂਦ ਗੈਂਗਸਟਰ ਦੀ ਇੰਟਰਵਿਊ ਹੋ ਗਈ, ਇਸ ਲਈ ਸਿੱਧੇ ਤੌਰ ਤੇ ਪੰਜਾਬ ਦਾ ਗ੍ਰਹਿ ਮੰਤਰੀ ਹੀ ਜਿੰਮੇਵਾਰ ਹੈ। ਇਥੇ ਹੀ ਬਸ ਨਹੀਂ ਸਰਕਾਰੀ ਨੇ ਇਸ ਮਾਮਲੇ ਵਿਚ ਹਾਈ ਕੋਰਟ ਨੂੰ ਵੀ ਝੂਠ ਬੋਲ ਕੇ ਗੁਮਰਾਹ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਨਾ ਕਰਕੇ ਸਿਰਫ ਸਿਆਸੀ ਬਦਲਾਖ਼ੋਰੀ ਦਾ ਕੰਮ ਕਰ ਰਹੀ ਹੈ। ਐਨ ਐਚ ਆਈ ਏ ਦੇ ਠੇਕੇਦਾਰਾਂ ਨੂੰ ਧਮਕਾਇਆ ਜਾ ਰਿਹਾ ਹੈ, ਰਾਇਟ too ਐਜੂਕੇਸ਼ਨ ਚ ਪੰਜਾਬ ਪੱਛੜ ਗਿਆ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਖੇਰੂ ਖੇਰੂ ਹੀ ਚੁੱਕੀ ਹੈ।

Related Post

Instagram