post

Jasbeer Singh

(Chief Editor)

Punjab

ਐਸਆਈਟੀ 31 ਦਸੰਬਰ ਤੱਕ ਮਾਮਲੇ ਦੀ ਪੂਰੀ ਰਿਪੋਰਟ ਪੇਸ਼ ਕਰੇ : ਹਾਈ ਕੋਰਟ

post-img

ਐਸਆਈਟੀ 31 ਦਸੰਬਰ ਤੱਕ ਮਾਮਲੇ ਦੀ ਪੂਰੀ ਰਿਪੋਰਟ ਪੇਸ਼ ਕਰੇ : ਹਾਈ ਕੋਰਟ ਜਲੰਧਰ : ਪੰਜਾਬ ਦੇ ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਟਿੱਪਣੀ ਕਰਦਿਆਂ ਮਾਮਲੇ ਦੀ ਸਮੁੱਚੀ ਜਾਂਚ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਨਾਲ ਹੀ ਜਾਂਚ ਕਰ ਰਹੀ ਐਸਆਈਟੀ ਨੂੰ 31 ਦਸੰਬਰ ਤੱਕ ਮਾਮਲੇ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਦੱਸਣਯੋਗ ਹੈ ਕਿ ਪਟੀਸ਼ਨਕਰਤਾ ਵਲੋਂ ਅਦਾਲਤ 'ਚ ਐਸਆਈਟੀ ਦੀ ਜਾਂਚ 'ਤੇ ਸਵਾਲ ਚੁਕੇ ਗਏ ਸਨ। ਜਿਕਰਯੋਗ ਹੈ ਕਿ ਮਾਮਲਾ ਜੋ ਕਿ 16 ਅਗਸਤ 2021 ਦਾ ਹੈ ਤੇ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਕੁਝ ਸਮੇਂ ਬਾਅਦ ਪੁਲੀਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਮਗਰੋਂ ਕੁੱਝ ਸਮੇਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਨੇ ਖ਼ੁਦਕੁਸ਼ੀ ਕਰ ਲਈ ਸੀ।

Related Post