
ਪਾਕਿਸਤਾਨ 'ਚ ਪੰਜਾਬੀਆਂ ਦਾ ਕਤਲ: ID ਕਾਰਡ ਵੇਖਕੇ ਹਮਲਾ ...
- by Jasbeer Singh
- August 26, 2024

ਪਾਕਿਸਤਾਨ (26 ਅਗਸਤ 2024 ) : ਬਲੋਚਿਸਤਾਨ ਦੇ ਮੁਸਾਖਿਲ ਇਲਾਕੇ ਦੇ ਰਾਰਾਸ਼ਮ 'ਚ ਅੱਤਵਾਦੀਆਂ ਨੇ ਇਕ ਯਾਤਰੀ ਬੱਸ ਨੂੰ ਰੋਕ ਕੇ ਗੋਲੀਬਾਰੀ 'ਚ 23 ਲੋਕਾਂ ਦੀ ਹੱਤਿਆ ਕਰ ਦਿੱਤੀ। ਪਾਕਿਸਤਾਨ ਦੇ ਸਾਮਾ ਟੀਵੀ ਦੀ ਰਿਪੋਰਟ ਅਨੁਸਾਰ ਪੁਲਿਸ ਸੁਪਰਡੈਂਟ ਨੇ ਕਿਹਾ ਕਿ ਅੱਤਵਾਦੀਆਂ ਨੇ ਵਾਹਨਾਂ ਨੂੰ ਰੋਕਿਆ ਅਤੇ ਯਾਤਰੀਆਂ ਨੂੰ ਹੇਠਾਂ ਉਤਾਰ ਦਿੱਤਾ, ਉਨ੍ਹਾਂ ਨੂੰ ਮੌਕੇ 'ਤੇ ਮਾਰ ਦਿੱਤਾ ਅਤੇ ਬਾਅਦ ਵਿੱਚ ਵੱਖ-ਵੱਖ ਵਾਹਨਾਂ ਨੂੰ ਅੱਗ ਲਗਾ ਦਿੱਤੀ। ਜਾਣਕਾਰੀ ਅਨੁਸਾਰ ਕੁਝ ਹਥਿਆਰਬੰਦ ਵਿਅਕਤੀਆਂ ਨੇ ਟਰੱਕਾਂ ਅਤੇ ਬੱਸਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪਛਾਣ ਪੱਤਰ ਚੈੱਕ ਕਰਨ ਦੇ ਬਹਾਨੇ ਇੱਕ-ਇੱਕ ਨੂੰ ਹੇਠਾਂ ਉਤਾਰ ਕੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਬਲੋਚ ਅੱਤਵਾਦੀਆਂ ਨੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.