ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
- by Jasbeer Singh
- September 28, 2024
ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦਾ ਨਿਰੀਖਣ ਲਈ ਜਿਲੇ ਭਰ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾ ਵਿੱਚ ਦਾ ਸਰਵੇ ਕੀਤਾ ਗਿਆ । ਜਿਨ੍ਹਾਂ ਵਿੱਚ ਕੂਲਰ,ਫੁੱਲਾ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ , ਕਬਾੜ ਦਾ ਸਮਾਨ ਆਦਿ ਸ਼ਾਮਿਲ ਸਨ।ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਅਤੇ ਅਧਿਆਪਕਾਂ ਨੂੰੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਇਸ ਮੋਕੇ ਜਿਨ੍ਹਾਂ ਘਰਾਂ ਅਤੇ ਵਿਦਿਆਕ ਅਦਾਰਿਆ ਵਿੱਚ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਦਿੱਤੇ ਗਏ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੋਜੂਦ ਹੈਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾਂ ਹੋਣ ਦਿੱਤਾ ਜਾਵੇ ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਦਿਵਜੋਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 34322 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 490 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 70,4389 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 4981 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਉਹਨਾਂ ਕਿਹਾ ਕਿ ਭਾਵੇ ਂਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ 44 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ ਇਸ ਮੋਕੇ ਉ੍ਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਖ੍ਹੜੇ ਪਾਣੀ ਦੀ ਨਿਕਾਸੀ ਕੀਤੀ ਜਾਵੇ ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ ਥਾ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੌ ਰੋਕਿਆ ਜਾ ਸਕੇ ।
Related Post
Popular News
Hot Categories
Subscribe To Our Newsletter
No spam, notifications only about new products, updates.