

ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਛੱਡ ਭਾਜਪਾ ਕੀਤੀ ਜੁਆਇਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ।