post

Jasbeer Singh

(Chief Editor)

Crime

ਸ਼ਰਾਬ ਲਈ ਪੈਸੇ ਨਾ ਦੇਣ ਤੇ ਪੁੱਤ ਨੇ ਕੁੱਟ-ਕੁੱਟ ਮਾਰ ਦਿੱਤੀ ਮਾਂ

post-img

ਸ਼ਰਾਬ ਲਈ ਪੈਸੇ ਨਾ ਦੇਣ ਤੇ ਪੁੱਤ ਨੇ ਕੁੱਟ-ਕੁੱਟ ਮਾਰ ਦਿੱਤੀ ਮਾਂ ਫਿਰੋਜਪੁਰ, 4 ਦਸੰਬਰ 2025 : ਪੰਜਾਬ ਦੇ ਜਿਲਾ ਫਿਰੋਜਪੁਰ ਦੇ ਹਲਕਾ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਉਤਾੜ ਵਿਖੇ ਇੱਕ ਕਲਯੁਗੀ ਪੁੱਤ ਨੇ ਨਸ਼ੇ ਦੀ ਪੂਰਤੀ ਲਈ ਆਪਣੀ ਹੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ। ਨੌਜਵਾਨ ਸੀ ਸ਼ਰਾਬ ਪੀਣ ਦਾ ਆਦੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੋਹਨ ਕੇ ਉਤਾੜ ਵਿਖੇ ਇੱਕ ਨੌਜਵਾਨ ਜੋ ਸ਼ਰਾਬ ਪੀਣ ਦਾ ਆਦੀ ਸੀ ਰੋਜ਼ਾਨਾ ਨਸ਼ੇ ਦੀ ਪੂਰਤੀ ਲਈ ਆਪਣੀ ਮਾਂ ਤੋਂ ਪੈਸੇ ਮੰਗਦਾ ਸੀ ਤੇ ਅੱਜ ਜਦੋਂ ਉਸ ਦੀ ਮਾਂ ਨੇ ਉਸ ਨੂੰ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਮਾਂ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਵਾਲੀ ਥਾਂ ਤੇ ਪਹੁੰਚੀ ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Post

Instagram