post

Jasbeer Singh

(Chief Editor)

Punjab

ਜਲਦੀ ਹੀ ਔਰਤਾਂ ਦੇ ਖਾਤਿਆਂ ਵਿੱਚ 2100 ਰੁਪਏ ਜਮ੍ਹਾ ਕਰਵਾਏ ਜਾਣਗੇ : ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ

post-img

ਜਲਦੀ ਹੀ ਔਰਤਾਂ ਦੇ ਖਾਤਿਆਂ ਵਿੱਚ 2100 ਰੁਪਏ ਜਮ੍ਹਾ ਕਰਵਾਏ ਜਾਣਗੇ : ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਦੇਣ ਦੇ ਕੀਤੇ ਗਏ ਵਾਅਦੇ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ ਨੇ ਦੱਸਿਆ ਕਿ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਹੈ ਕਿ ਜਲਦੀ ਹੀ ਔਰਤਾਂ ਦੇ ਖਾਤਿਆਂ ਵਿੱਚ 2100 ਰੁਪਏ ਜਮ੍ਹਾ ਕਰਵਾਏ ਜਾਣਗੇ। ਇਸ ਯੋਜਨਾ ਨੂੰ ਪੀਐਮ ਮੋਦੀ ਲਾਂਚ ਕਰਨਗੇ ਅਤੇ ਉਨ੍ਹਾਂ ਤੋਂ ਸਮਾਂ ਮੰਗਿਆ ਗਿਆ ਹੈ। ਹਾਲਾਂਕਿ ਅਜੇ ਤੱਕ ਪ੍ਰਧਾਨ ਮੰਤਰੀ ਦਫਤਰ ਤੋਂ ਸਮਾਂ ਨਹੀਂ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਗਲੇ ਮਹੀਨੇ ਤੱਕ ਦਾ ਸਮਾਂ ਮਿਲੇਗਾ। ਇਹ ਜਾਣਕਾਰੀ ਉਨ੍ਹਾਂ ਸ਼ੁੱਕਰਵਾਰ ਦੇਰ ਸ਼ਾਮ ਨਾਰਨੌਲ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਭਾਜਪਾ ਨੇ ਹਰਿਆਣਾ ਦੇ 20629 ਬੂਥਾਂ ਉਤੇ 50 ਹਜ਼ਾਰ ਪ੍ਰਾਇਮਰੀ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਹੈ। ਹਰੇਕ ਬੂਥ ‘ਤੇ 250 ਪ੍ਰਾਇਮਰੀ ਮੈਂਬਰ ਬਣਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਟੀਚਾ ਹਾਸਲ ਕਰ ਲਿਆ ਜਾਵੇਗਾ। ਲਾਡੋ ਲਕਸ਼ਮੀ ਯੋਜਨਾ ਦੇ ਅਜੇ ਤੱਕ ਲਾਗੂ ਨਾ ਹੋਣ ਉਤੇ ਵੀ ਵਿਰੋਧੀ ਨੇਤਾ ਸਵਾਲ ਉਠਾ ਰਹੇ ਹਨ। ਹਾਲ ਹੀ ‘ਚ ਕੁਮਾਰੀ ਸ਼ੈਲਜਾ ਨੇ ਵੀ ਭਾਜਪਾ ਸਰਕਾਰ ਤੋਂ ਪੁੱਛਿਆ ਸੀ ਕਿ ਔਰਤਾਂ ਨੂੰ 2100 ਰੁਪਏ ਕਦੋਂ ਮਿਲਣਗੇ। ਹਾਲਾਂਕਿ ਅਜੇ ਤੱਕ ਇਸ ਮਾਮਲੇ ‘ਚ ਸਰਕਾਰ ਵੱਲੋਂ ਕੋਈ ਬਿਆਨ ਜਾਂ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਸਮੇਂ ਹਰਿਆਣਾ ਵਿੱਚ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਹੁਣ ਤੱਕ ਸੈਸ਼ਨ ਦੌਰਾਨ ਸਰਕਾਰ ਵੱਲੋਂ ਲਾਡੋ ਲਕਸ਼ਮੀ ਯੋਜਨਾ ਨੂੰ ਲੈ ਕੇ ਕੋਈ ਬਿਆਨ ਨਹੀਂ ਆਇਆ ਹੈ। ਰਾਜਪਾਲ ਦੇ ਸੰਬੋਧਨ ਵਿੱਚ ਵੀ ਇਸ ਸਕੀਮ ਦਾ ਕੋਈ ਜ਼ਿਕਰ ਨਹੀਂ ਸੀ। ਵਰਣਨਯੋਗ ਹੈ ਕਿ ਕਾਂਗਰਸ ਨੇ ਵੀ ਹਰਿਆਣਾ ਵਿਚ ਔਰਤਾਂ ਨੂੰ 2000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ। ਪਰ ਪਾਰਟੀ ਸਰਕਾਰ ਨਹੀਂ ਬਣਾ ਸਕੀ।

Related Post