
ਸੋ੍ਰਮਣੀ ਅਕਾਲੀ ਦਲ ਦੇ ਵਰਕਰ ਮਜੀਠੀਆ ਨਾਲ ਚੱਟਾਨ ਵਾਂਗ ਖੜ੍ਹੇ : ਚੋਹਾਨ
- by Jasbeer Singh
- July 5, 2025

ਸੋ੍ਰਮਣੀ ਅਕਾਲੀ ਦਲ ਦੇ ਵਰਕਰ ਮਜੀਠੀਆ ਨਾਲ ਚੱਟਾਨ ਵਾਂਗ ਖੜ੍ਹੇ : ਚੋਹਾਨ ਨਾਭਾ, 5 ਜੁਲਾਈ : ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਪੰਜਾਬ ਸਰਕਾਰ ਲਗਾਤਾਰ ਧੱਕੇਸ਼ਾਹੀ ਕਰ ਰਹੀ ਹੈ ਪਰ ਸ਼ੋ੍ਰਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂ ਪੰਜਾਬ ਸਰਕਾਰ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਵਾ ਅਕਾਲੀਦਲ ਦੇ ਸੀਨੀਅਰ ਆਗੂ ਤੇ ਮੈਂਬਰ ਪੀ ਏ ਸੀ ਅਮਿ੍ਤਪਾਲ ਸਿੰਘ ਚੋਹਾਨ ਨੇ ਗੱਲਬਾਤ ਕਰਦਿਆਂ ਕੀਤਾ । ਚੋਹਾਨ ਨੇ ਦੱਸਿਆ ਕਿ ਜਾਂਚ ਟੀਮ ਨੂੰ ਮਜੀਠੀਆ ਤੋਂ ਕੁੱਝ ਵੀ ਹਾਸਲ ਨਹੀਂ ਹੋਇਆ, ਪੰਜਾਬ ਸਰਕਾਰ ਮਜੀਠੀਆ ਦੇ ਖਿਲਾਫ਼ ਹਰੇਕ ਤਰ੍ਹਾਂ ਦੇ ਹਥਕੰਢੇ ਅਪਣਾ ਰਹੀ ਹੈ ਪਰ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਵਰਕਰ ਬਿਕਰਮ ਸਿੰਘ ਮਜੀਠੀਆ ਅਤੇ ਸ਼ੋ੍ਰਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ ਉਨਾ ਕਿਹਾ ਆਪ ਸਰਕਾਰ ਅਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਵਿਰੋਧੀਆ ਨੂੰ ਦਬਾਉਣ ਲਈ ਝੂਠੀਆਂ ਕਾਰਵਾਈਆਂ ਕਰ ਰਹੀ ਹੈ ਜਿਸ ਲੋਕ 2027 ਚ ਜਵਾਬ ਦੇਣਗੇ ਇਸ ਮੋਕੇ ਉਨਾ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਸ਼ਾਮਲ ਸਨ ।