Punjab
0
ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ
- by Jasbeer Singh
- October 13, 2025
ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ 13 ਅਕਤੂਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ ਦੇਣ ਵਾਲੇ ਵਿਲੱਖਣ ਵਿਚਾਰਾਂ ਲਈ ਧੰਨਵਾਦੀ ਹਨ ।
