post

Jasbeer Singh

(Chief Editor)

Punjab

ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਅਤੇ ਬਾਇਓਮੈਟ੍ਰਿਕ ਅਪਡੇਟ ਕਰਵਾਉਣ ‘ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ ਸੰਦ

post-img

ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਅਤੇ ਬਾਇਓਮੈਟ੍ਰਿਕ ਅਪਡੇਟ ਕਰਵਾਉਣ ‘ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 22 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਆਧਾਰ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਅਤੇ ਉਨ੍ਹਾਂ ਦੇ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਤੇ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਯੂਆਈਡੀਏਆਈ ਖੇਤਰੀ ਦਫ਼ਤਰ ਚੰਡੀਗੜ੍ਹ ਤੋਂ ਪ੍ਰੋਜੈਕਟ ਮੈਨੇਜਰ ਮਧੁਰ ਬਾਂਸਲ ਅਤੇ ਸਹਾਇਕ ਮੈਨੇਜਰ ਕਮਲ ਸ਼ਰਮਾ ਵੀ ਵੀਡਿਓ ਕਾਨਫ਼ਰੰਸ ਜ਼ਰੀਏ ਮੀਟਿੰਗ ਵਿੱਚ ਸ਼ਾਮਲ ਹੋਏ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲਾਂ ਅਤੇ ਹੋਰਨਾਂ ਸਿਹਤ ਸੰਸਥਾਵਾਂ ਵਿੱਚ ਨਵਜਨਮੇ ਅਤੇ ਪੰਜ ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ । ਉਨ੍ਹਾਂ ਕਿਹਾ ਕਿ ਪੰਜ ਅਤੇ ਪੰਦਰਾਂ ਸਾਲ ਦੀ ਉਮਰ ਤੋਂ ਬਾਅਦ ਬੱਚਿਆਂ ਦੇ ਬਾਇਓਮੀਟ੍ਰਿਕ ਅਪਡੇਟ ਕਰਨ ਦੀ ਲੋੜ ਪੈਂਦੀ ਹੈ ਅਤੇ ਸਮੂਹ ਨਾਗਰਿਕਾਂ ਨੂੰ ਆਪਣੇ 5 ਤੋਂ 7 ਅਤੇ 15 ਤੋਂ 17 ਸਾਲ ਦੇ ਬੱਚਿਆਂ ਦੇ ਬਾਇਓਮੀਟ੍ਰਿਕ ਮੁਫ਼ਤ ਅਪਡੇਟ ਕਰਵਾਉਣ ਲਈ ਆਧਾਰ ਸੈਂਟਰਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਕੂਲਾਂ ਨੂੰ ਵੀ ਵਿਦਿਆਰਥੀਆਂ ਦੇ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਰੋਸਟਰ ਦੇ ਆਧਾਰ ‘ਤੇ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ । ਇਸ ਮੌਕੇ ਪ੍ਰੋਜੈਕਟ ਮੈਨੇਜਰ ਮਧੁਰ ਬਾਂਸਲ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਪਣੇ ਆਧਾਰ ਕਾਰਡ ਦੇ ਨਾਲ ਆਪਣਾ ਮੋਬਾਇਲ ਨੰਬਰ ਅਤੇ ਹੋਰ ਦਸਤਾਵੇਜ਼ ਅਪਡੇਟ ਰੱਖਣੇ ਚਾਹੀਦੇ ਹਨ ਤਾਂ ਜੋ ਬਿਨਾਂ ਕਿਸੇ ਦਿੱਕਤ ਪ੍ਰੇਸ਼ਾਨੀ ਤੋਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਲਈਆਂ ਜਾ ਸਕਣ । ਉਨ੍ਹਾਂ ਕਿਹਾ ਕਿ 14 ਦਸੰਬਰ 2024 ਤੱਕ ਆਧਾਰ ਨਾਲ ਦਸਤਾਵੇਜ ਅਪਡੇਟ ਕਰਨ ਦੀ ਸੁਵਿਧਾ ਬਿਲਕੁਲ ਮੁਫ਼ਤ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ. ਐਫ਼. ਐਸ. ਸੀ. ਗੁਰਪ੍ਰੀਤ ਸਿੰਘ ਕੰਗ, ਡੀ. ਐਫ. ਪੀ. ਓ. ਡਾ. ਵਿਨੋਦ ਕੁਮਾਰ, ਪੋਸਟ-ਮਾਸਟਰ ਕੁਲਦੀਪ ਸਿੰਘ ਅਤੇ ਡਿਪਟੀ ਡੀ. ਈ. ਓ. ਮਨਜੀਤ ਕੌਰ ਵੀ ਹਾਜ਼ਰ ਸਨ ।

Related Post