
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਨਿਯਮਤ ਸਿਹਤ ਜਾਂਚ ਅਤੇ ਪੋਸ਼ਨ ਸਿੱਖਿਆ ਲਈ ਲਗਾਏ ਵਿਸ਼

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਨਿਯਮਤ ਸਿਹਤ ਜਾਂਚ ਅਤੇ ਪੋਸ਼ਨ ਸਿੱਖਿਆ ਲਈ ਲਗਾਏ ਵਿਸ਼ੇਸ਼ ਕੈਂਪ ਪਟਿਆਲਾ 23 ਮਈ ( ) ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਮਹੀਨੇ ਦੇ 9 ਅਤੇ 23 ਤਰੀਕ ਨੂੰ ਜਿਲ੍ਹਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਕੈਂਪ ਵਿੱਚ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਂਟੀਨੇਟਲ ਚੈੱਕਅਪ ਕਰਕੇ ਸਾਰੀਆਂ ਲੋੜੀਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਮੈਡੀਕਲ ਸੁਪਰਡੈਂਟ ਡਾ.ਐਸ.ਜੈ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ.ਐਸ.ਜੈ ਸਿੰਘ ਵੱਲੋਂ ਗਰਭਵਰਤੀ ਔਰਤਾਂ ਨੂੰ ਚੈਕਅੱਪ ਦੇ ਨਾਲ ਸਿਹਤ ਸਿੱਖਿਆ ਵੀ ਦਿੱਤੀ ਗਈ ਕਿ ਉਹ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ, ਪਨੀਰ, ਅੰਡੇ, ਦਾਲਾਂ ਆਦਿ ਦੀ ਵਰਤੋਂ ਕਰਨ ਅਤੇ ਜੱਚਾ ਬੱਚਾ ਦੀ ਤੰਦਰੁਸਤੀ ਲਈ ਵਾਧੂ ਖੁਰਾਕ ਖਾਣ, ਮੋਟੇ ਅਨਾਜ ਦੀ ਵਰਤੋ, ਮਾਂ ਦੇ ਦੁੱਧ ਦੀ ਮਹੱਤਤਾ, ਨਿੱਜੀ ਸਾਫ-ਸਫਾਈ, ਸਮੇਂ ਸਿਰ ਟੀਕਾਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਸਾਰੀ ਗਰਭਵਤੀ ਔਰਤਾਂ ਨੂੰ ਡਿਲੀਵਰੀ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣ ਬਾਰੇ ਅਪੀਲ ਕੀਤੀ। ਡਾ.ਮਮਤਾ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਨੇਪਿਆਂ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਅਨੀਮੀਆਂ , ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ, ਤਾਂ ਜੋ ਜੱਚਾ ਬੱਚਾ ਤੰਦਰੁਸਤ ਰਹਿਣ, ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕ ਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ ਐਚ. ਆਈ. ਵੀ ਟੈਸਟ, ਸ਼ੂਗਰ ਤੇ ਹੋਰ ਲੱਛਣਾਂ ਦੀ ਵੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਗਰਭਵਤੀ ਔਰਤਾਂ ਦਾ ਸਾਰਾ ਇਲਾਜ ਅਤੇ ਟੇਸਟ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਉਹਨਾਂ ਵੱਲੋਂ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਦੀ ਵੰਡ ਵੀ ਕੀਤੀ ਗਈ । ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਜਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਬੀਰ ਕੌਰ, ਬੀ.ਈ.ਈ ਸ਼ਾਯਾਨ ਜ਼ਫਰ, ਐਲ.ਐਚ.ਵੀ ਅਨੀਤਾ ਰਾਣੀ, ਏ.ਐਨ.ਐਮ ਰਣਧੀਰ ਕੌਰ, ਬਿੱਟੂ ਕਮਾਰ ਅਤੇ ਆਸ਼ਾ ਵਰਕਰ ਹਾਜਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.