
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਨਿਯਮਤ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ
- by Jasbeer Singh
- February 10, 2025

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਨਿਯਮਤ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਪਟਿਆਲਾ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਜਿਲਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਜਗਪਾਲ ਇੰਦਰ ਸਿੰਘ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਮਹੀਨੇ ਦੇ 9 ਅਤੇ 23 ਤਰੀਕ ਨੂੰ ਜਿਲ੍ਹਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਕੈਂਪ ਵਿੱਚ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਂਟੀਨੇਟਲ ਚੈੱਕਅਪ ਕਰਕੇ ਸਾਰੀਆਂ ਲੋੜੀ ਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਸਿਵਲ ਸਰਜਨ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਨੇਪਿਆਂ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਨਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ਅਤੇ ਜੱਚਾ ਬੱਚਾ ਤੰਦਰੁਸਤ ਰਹਿਣ, ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕ ਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ. ਆਈ. ਵੀ ਟੈਸਟ, ਸ਼ੂਗਰ ਤੇ ਹੋਰ ਲੱਛਣਾਂ ਦੀ ਵੀ ਜਾਂਚ ਕੀਤੀ ਜਾਂਦੀ ਹੈ । ਗਰਭਵਰਤੀ ਔਰਤਾਂ ਨੂੰ ਸਿਹਤ ਸਿੱਖਿਆ ਵੀ ਦਿੱਤੀ ਜਾਂਦੀ ਹੈ ਕਿ ਉਹ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ, ਆਈਓਡੀਨ ਯੁਕਤ ਨਮਕ ਦਾ ਇਸਤੇਮਾਲ ਕਰਨ, ਪਨੀਰ, ਅੰਡੇ, ਦਾਲਾਂ ਆਦਿ ਦੀ ਵਰਤੋਂ ਕਰਨ ਅਤੇ ਜੱਚਾ ਬੱਚਾ ਦੀ ਤੰਦਰੁਸਤੀ ਲਈ ਵਾਧੂ ਖੁਰਾਕ ਖਾਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਦੀ ਵੰਡ ਵੀ ਕੀਤੀ ਜਾਂਦੀ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਮੰਤਵ ਨੂੰ ਪੂਰਾ ਕੀਤਾ ਜਾ ਸਕੇ ।
Related Post
Popular News
Hot Categories
Subscribe To Our Newsletter
No spam, notifications only about new products, updates.