post

Jasbeer Singh

(Chief Editor)

Punjab

ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਿ਼ਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ

post-img

ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਿ਼ਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ ਸੰਗਰੂਰ, 1 ਮਈ 2026 : ਪੰਜਾਬ ਦੇ ਜਿ਼ਲਾ ਸੰਗਰੂਰ ਵਿਖੇ ਜਿਲਾ ਟਾਸਕ ਫੋਰਸ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਬਸਾਂ ਦੀ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਗਈ ਹੈ । ਕਿਸ ਦੀਆਂ ਹਦਾਇਤਾਂ ਤੇ ਕੀਤੀ ਗਈ ਹੈ ਚੈਕਿੰਗ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ, ਸੰਗਰੂਰ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਿ਼ਲ੍ਹਾ ਟਾਸਕ ਫੋਰਸ ਵੱਲੋਂ ਆਨ ਰੋੜ ਵੱਖ-ਵੱਖ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ । ਕਿਸ ਕਿਸ ਚੀਜ਼ ਦੀ ਘਾਟ ਕਾਰਨ ਕੀਤੇ ਗਏ ਚਲਾਨ ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਅਤੇ ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਕੀਤੀਆਂ ਵਿਵਸਥਾਵਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ । ਕੁੱਲ 6 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ । ਇਹ ਚਲਾਨ ਰਜਿਸਟ੍ਰੇਸ਼ਨ ਦੀ ਕਮੀ, ਫਿਟਨੈੱਸ ਅਤੇ ਇਨਸ਼ੋਰੈਂਸ ਸਰਟੀਫਿਕੇਟ ਦੀ ਅਣ-ਉਪਲਬਧਤਾ, ਡਰਾਈਵਰਾਂ ਦੀ ਹਾਜ਼ਰੀ ਰਿਕਾਰਡ ਵਿੱਚ ਕਮੀਆਂ, ਨਿਯਮਾਂ ਅਨੁਸਾਰ ਯੂਨੀਫਾਰਮ ਦੀ ਪਾਲਣਾ ਨਾ ਹੋਣਾ, ਫਾਇਰ ਸਿਲੈਂਡਰ, ਫਰਸਟ ਏਡ ਬਾਕਸ, ਲੇਡੀ ਕੰਡਕਟਰ ਨਾ ਹੋਣਾ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ । ਕੌਣ ਕੌਣ ਸ਼ਾਮਲ ਸੀ ਟਾਸਕ ਫੋਰਸ ਦੇ ਮੈਂਬਰਾਂ ਵਿਚ ਇਸ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦੇਣ ਲਈ ਟਾਸਕ ਫੋਰਸ ਦੇ ਮੈਂਬਰਾਂ ਜਸਵਿੰਦਰ ਸਿੰਘ (ਪੁਲਸ ਵਿਭਾਗ), ਸਵਰਨ ਸਿੰਘ (ਪੁਲਸ ਵਿਭਾਗ), ਅਰਵਿੰਦਰਪਾਲ (ਪੁਲਸ ਵਿਭਾਗ), ਸਤਨਾਮ ਸਿੰਘ (ਸਿੱਖਿਆ ਵਿਭਾਗ), ਸੁਰਜੀਤ ਸਿੰਘ (ਚਾਈਲਡ ਹੈਲਪਲਾਈਨ), ਅਤੇ ਅਮਨਦੀਪ ਸਿੰਘ (ਡੀ. ਸੀ. ਪੀ. ਯੂ.), ਵੱਲੋਂ ਸਮਨਵਿਤ ਢੰਗ ਨਾਲ ਕਾਰਵਾਈ ਕੀਤੀ ਗਈ । ਸਕੂਲ ਪ੍ਰਬੰਧਕਾਂ ਤੇ ਬਸ ਚਾਲਕਾਂ ਨੂੰ ਕੀ ਨਿਰਦੇਸ਼ ਜਾਰੀ ਕੀਤੇ ਗਏ ਟਾਸਕ ਫੋਰਸ ਵੱਲੋਂ ਸੰਬੰਧਤ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਰੀ ਹਦਾਇਤਾਂ ਅਤੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ । ਇਸ ਤੋਂ ਇਲਾਵਾ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਈ ਜਾਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕਰਨ ਬਾਰੇ ਵੀ ਚੇਤਾਵਨੀ ਦਿੱਤੀ ਗਈ । ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਅਗਾਂਹ ਵੀ ਨਿਰੰਤਰ ਜਾਰੀ ਰਹਿਣਗੀਆਂ ।

Related Post

Instagram