post

Jasbeer Singh

(Chief Editor)

Punjab

ਪੈਨ ਇੰਡੀਆ ਪ੍ਰੋਗਰਾਮ ਤਹਿਤ ਚਾਈਲਡ ਲੇਬਰ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ

post-img

ਪੈਨ ਇੰਡੀਆ ਪ੍ਰੋਗਰਾਮ ਤਹਿਤ ਚਾਈਲਡ ਲੇਬਰ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਤਿੰਨ ਬੱਚਿਆਂ ਨੂੰ ਰੈਸਕਿਊ ਕਰਕੇ ਕਾਨੂੰਨੀ ਪ੍ਰਕਿਰਿਆ ਅਧੀਨ ਕੀਤੀ ਕਾਰਵਾਈ ਮਾਲੇਰਕੋਟਲਾ, 25 ਫਰਵਰੀ 2026 : ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਆਂ ਅਨੁਸਾਰ ਪੈਨ ਇੰਡੀਆ ਪ੍ਰੋਗਰਾਮ ਅਧੀਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਚਾਈਲਡ ਲੇਬਰ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵੱਲੋਂ ਹੋਟਲਾਂ, ਢਾਬਿਆਂ, ਵਰਕਸ਼ਾਪਾਂ ਅਤੇ ਹੋਰ ਵਪਾਰਕ ਸਥਾਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਿਸੇ ਵੀ ਨਾਬਾਲਿਗ ਬੱਚੇ ਤੋਂ ਕਿਸੇ ਵੀ ਪ੍ਰਕਾਰ ਦੀ ਮਜ਼ਦੂਰੀ ਨਹੀਂ ਕਰਵਾਈ ਜਾ ਰਹੀ । ਇਸ ਚੈਕਿੰਗ ਦੌਰਾਨ ਤਿੰਨ ਬੱਚੇ ਬਾਲ ਮਜ਼ਦੂਰੀ ਕਰਦੇ ਮਿਲੇ, ਜਿਨ੍ਹਾਂ ਨੂੰ ਤੁਰੰਤ ਟੀਮ ਵੱਲੋਂ ਰੈਸਕਿਊ ਕੀਤਾ ਗਿਆ। ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਟੀਮ ਦੀ ਮੌਜੂਦਗੀ ਦੇ ਵਿੱਚ ਬਾਲ ਮਜ਼ਦੂਰੀ ਕਰਦੇ ਬੱਚਿਆਂ ਨੂੰ ਮਜ਼ਦੂਰੀ ਤੋਂ ਹਟਾ ਕੇ ਉਨਾਂ ਨੂੰ ਉਨਾਂ ਦਾ ਬੈਕ ਵੇਜਿਜ ਮੁਕੰਮਲ ਕੰਪਨਸੇਸ਼ਨ ਰਕਮ ਦੁਕਾਨ ਦੇ ਮਾਲਕ ਤੋਂ ਬੱਚੇ ਨੂੰ ਦਵਾਈ ਗਈ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲ਼ੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਲਈ ਗਈ। ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਚਾਈਲਡ ਵੈਲਫੇਅਰ ਕਮੇਟੀ ਅੱਗੇ ਪੇਸ਼ ਕੀਤਾ ਗਿਆ, ਜਿੱਥੇ ਕਮੇਟੀ ਵੱਲੋਂ ਉਨ੍ਹਾਂ ਦੀ ਭਲਾਈ ਲਈ ਲਾਜ਼ਮੀ ਹੁਕਮ ਜਾਰੀ ਕੀਤੇ ਗਏ । ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਦੋ ਬੱਚਿਆਂ ਦਾ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾਇਆ ਗਿਆ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਇੱਕ ਬੱਚੇ ਨੂੰ ਮਦਰੱਸੇ ਵਿੱਚ ਦਾਖਲ ਕਰਵਾਇਆ ਗਿਆ, ਤਾਂ ਜੋ ਉਹ ਵੀ ਪੜ੍ਹਾਈ ਤੋਂ ਵਾਂਝਾ ਨਾ ਰਹੇ । ਇਸ ਤੋਂ ਇਲਾਵਾ ਸਬੰਧਿਤ ਦੁਕਾਨਦਾਰਾਂ ਨੂੰ ਭਵਿੱਖ ਵਿੱਚ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਲਈ ਸਖਤ ਚੇਤਾਵਨੀ ਦਿੱਤੀ ਗਈ ਅਤੇ ਉਨ੍ਹਾਂ ਦੀ ਨਿਯਮਾਂ ਦੀ ਉਲੰਘਣਾ ਕਰਨ ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਣੂ ਕਰਵਾਇਆ ਗਿਆ । ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਸੁਨਿਹਰੇ ਭਵਿੱਖ ਵੱਲ ਅੱਗੇ ਵੱਧ ਸਕਣ । ਇਸ ਮੌਕੇ ਬਾਲ ਸੁਰੱਖਿਆ ਅਫਸਰ ਮੂਬੀਨ ਕੁਰੇਸ਼ੀ, ਸੁਖਵਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਕੁਲਵੀਰ ਸਿੰਘ, ਸਿਹਤ ਵਿਭਾਗ ਤੋਂ ਮੁਹੰਮਦ ਰਫੀਕ, ਪੁਲਿਸ ਵਿਭਾਗ ਤੋਂ ਸਾਬਰ ਖਾਨ, ਚਾਈਲਡ ਲਾਈਨ ਤੋਂ ਇਮਤਿਆਜ਼ ਅਹਿਮਦ, ਮੀਡੀਆ ਸਹਾਇਕ ਪਰਗਟ ਸਿੰਘ ਤੋਂ ਇਲਾਵਾ ਬਾਲ ਸੁਰੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ ।

Related Post

Instagram