post

Jasbeer Singh

(Chief Editor)

Punjab

ਸੇਫ ਸਕੂਲ ਵਾਹਨ ਪਾਲਿਸੀ ਤਹਿਤ 35 ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ

post-img

ਸੇਫ ਸਕੂਲ ਵਾਹਨ ਪਾਲਿਸੀ ਤਹਿਤ 35 ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ 2 ਬੱਸਾਂ ਵਿੱਚ ਫਸਟ ਏਡ ਕਿੱਟ ਨਾ ਹੋਣ ਕਾਰਨ ਕੀਤੇ ਚਲਾਨ, ਸਕੂਲ ਪ੍ਰਬੰਧਕਾਂ ਨੂੰ ਸੁਰੱਖਿਆ ਮਾਪਦੰਡ ਪੂਰੇ ਕਰਨ ਦੀ ਹਦਾਇਤ ਮਲੇਰਕੋਟਲਾ, 7 ਮਾਰਚ 2026 : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ । ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਸਕੂਲਾਂ ਦੀਆਂ 35 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ, ਫਿਟਨੈੱਸ ਸਰਟੀਫਿਕੇਟ, ਡਰਾਈਵਰ ਦੇ ਡ੍ਰਾਈਵਿੰਗ ਲਾਇਸੈਂਸ, ਪ੍ਰਦੂਸ਼ਣ ਸਰਟੀਫਿਕੇਟ ਅਤੇ ਸੁਰੱਖਿਆ ਉਪਕਰਣਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ । ਇਸ ਤੋਂ ਇਲਾਵਾ ਬੱਸਾਂ ਵਿੱਚ ਮੌਜੂਦ ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ (ਫਾਇਰ ਐਕਸਟਿੰਗਵਿਸ਼ਰ) ਅਤੇ ਬੱਚਿਆਂ ਦੀ ਸੁਰੱਖਿਆ ਲਈ ਲਾਜ਼ਮੀ ਹੋਰ ਪ੍ਰਬੰਧਾਂ ਦੀ ਵੀ ਪੜਤਾਲ ਕੀਤੀ ਗਈ । ਚੈਕਿੰਗ ਦੌਰਾਨ ਦੋ ਸਕੂਲੀ ਬੱਸਾਂ ਵਿੱਚ ਫਸਟ ਏਡ ਕਿੱਟ ਨਾ ਹੋਣ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ ਅਤੇ ਬੱਸ ਚਾਲਕਾਂ ਨੂੰ ਤੁਰੰਤ ਇਹ ਕਮੀ ਪੂਰੀ ਕਰਨ ਲਈ ਹਦਾਇਤ ਦਿੱਤੀ ਗਈ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਆਪਣੇ ਸਕੂਲੀ ਵਾਹਨਾਂ ਵਿੱਚ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ । ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ, ਤਾਂ ਜੋ ਸਕੂਲੀ ਵਾਹਨਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ । ਉਨ੍ਹਾਂ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਸੰਬੰਧੀ ਸਾਰੇ ਨਿਯਮਾਂ ਦੀ ਪਾਲਣਾ ਲਾਜ਼ਮੀ ਤੌਰ 'ਤੇ ਕੀਤੀ ਜਾਵੇ । ਇਸ ਮੌਕੇ ਏ. ਟੀ. ਓ. ਸ਼ਹਿਨਾਜ਼ ਪਰਵੀਨ, ਪੁਲਿਸ ਵਿਭਾਗ ਤੋਂ ਬਲਵੀਰ ਸਿੰਘ, ਲੀਗਲ ਅਫ਼ਸਰ ਬਾਬੀਤਾ ਕੁਮਾਰੀ, ਲਵਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜਰ ਸਨ ।

Related Post

Instagram