post

Jasbeer Singh

(Chief Editor)

Patiala News

ਪਟਿਆਲਾ ਅਤੇ ਆਸ-ਪਾਸ ਦੇ ਖੇਤਰਾਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

post-img

ਪਟਿਆਲਾ ਅਤੇ ਆਸ-ਪਾਸ ਦੇ ਖੇਤਰਾਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਪਟਿਆਲਾ, 30 ਨਵੰਬਰ : ਪਟਿਆਲਾ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਦੀ ਸੁੰਦਰਤਾ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦਿਸ਼ਾ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਆਪਕ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਅਤੇ ਨੇੜਲੇ ਖੇਤਰਾਂ ਦੀਆਂ ਪ੍ਰਮੁੱਖ ਸੜਕਾਂ, ਪਾਰਕਾਂ ਅਤੇ ਜਨਤਕ ਸਥਾਨਾਂ ਦੀ ਸਫ਼ਾਈ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦਾ ਮੁੱਖ ਉਦੇਸ਼ ਪਟਿਆਲਾ ਸ਼ਹਿਰ ਦੇ ਨਿਵਾਸੀਆਂ ਲਈ ਇਕ ਵਧੀਆ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ । ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ।

Related Post