ਤਿੰਨ ਸਾਲ ਪੁਰਾਣੇ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਨੂੰ ਵਿਸ਼ੇਸ਼ ਅਦਾਲਤ ਨੇ ਦਿੱਤੀ ਰਾਹਤ
- by Jasbeer Singh
- January 14, 2026
ਤਿੰਨ ਸਾਲ ਪੁਰਾਣੇ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਨੂੰ ਵਿਸ਼ੇਸ਼ ਅਦਾਲਤ ਨੇ ਦਿੱਤੀ ਰਾਹਤ ਮੋਹਾਲੀ, 14 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਵਿੱਚ ਹਿੰਦੂ ਆਗੂਆਂ ਦੀਆਂ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹੱਤਿਆਵਾਂ ਨਾਲ ਸਬੰਧਤ ਇੱਕ ਹਾਈ-ਪ੍ਰੋਫਾਈਲ ਮਾਮਲੇ ਵਿੱਚ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਰਾਹਤ ਦਿੱਤੀ ਹੈ। ਦੱਸਣਯੋਗ ਹੈ ਕਿ ਉਸਨੂੰ ਤਿੰਨ ਸਾਲ ਪੁਰਾਣੇ ਮਾਮਲੇ ਤੋਂ ਬਰੀ ਕਰ ਦਿੱਤਾ ਗਿਆ ਹੈ। ਮਾਮਲੇ ਵਿਚ ਸ਼ਾਮਲ ਬਾਕੀ ਕਿਹੜੇ ਤਿੰਨ ਕਰਨਗੇ ਕੇਸ ਦਾ ਸਾਹਮਣਾ ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਮਾਮਲੇ ਵਿਚ ਜਿਥੇ ਭਗਵਾਨਪੁਰੀਆ ਨੂੰ ਰਾਹਤ ਮਿਲੀ ਹੈ ਪਰ ਉਸਦੇ ਤਿੰਨ ਸਾਥੀ, ਜਸਪਾਲ ਸਿੰਘ ਉਰਫ਼ ਹਨੀ, ਯੁਵਰਾਜ ਸਿੰਘ ਉਰਫ਼ ਛੀਨਾ, ਅਤੇ ਨਿਸ਼ਾਨ ਸਿੰਘ, ਗੰਭੀਰ ਦੋਸ਼ਾਂ ਅਧੀਨ ਮੁਕੱਦਮੇ ਦਾ ਸਾਹਮਣਾ ਕਰਨਗੇ। ਜਾਂਚ ਵਿੱਚ ਜੱਗੂ ਵਿਰੁੱਧ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ ਅਤੇ ਮੁਕੱਦਮੇ ਦੀ ਪ੍ਰਵਾਨਗੀ ਵੀ ਨਹੀਂ ਦਿੱਤੀ ਗਈ ਹੈ। ਇਹ ਕੇਸ ਯੂ. ਏ. ਪੀ. ਏ. ਦੀਆਂ ਧਾਰਾਵਾਂ 17, 18, ਅਤੇ 20 ਨਾਲ ਹੀ 120-ਬੀ ਅਤੇ ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ।
