post

Jasbeer Singh

(Chief Editor)

Patiala News

ਸਮਾਜ ਕਲਿਆਨ ਕਲੱਬ ਸਨੌਰ ਵੱਲੋਂ ਨਗਰ ਕੌਸ਼ਲ ਦੇ ਨਵੇਂ ਬਣੇ ਪ੍ਰਧਾਨ ਪ੍ਰਦੀਪ ਜੋਸਨ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

post-img

ਸਮਾਜ ਕਲਿਆਨ ਕਲੱਬ ਸਨੌਰ ਵੱਲੋਂ ਨਗਰ ਕੌਸ਼ਲ ਦੇ ਨਵੇਂ ਬਣੇ ਪ੍ਰਧਾਨ ਪ੍ਰਦੀਪ ਜੋਸਨ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ - ਸ਼ਹਿਰ ਨੂੰ ਹਰਿਆ ਭਰਿਆ ਤੇ ਸਾਫ ਸੁਥਰਾ ਬਣਾਉਣ ਲਈ ਨੌਜਵਾਨਾਂ ਤੋਂ ਸਹਿਯੋਗ ਦੀ ਲੋੜ : ਪ੍ਰਦੀਪ ਜੋਸਨ ਪਟਿਆਲਾ : ਸਮਾਜ ਕਲਿਆਣ ਕਲੱਬ ਸਨੌਰ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਨੌਰ ਨਗਰ ਕੌਸ਼ਲ ਦੇ ਨਵੇਂ ਬਣੇ ਪ੍ਰਧਾਨ ਪ੍ਰਦੀਪ ਜੋਸ਼ਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਨਗਰ ਕੌਸ਼ਲ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਕਲੱਬ ਵੱਲੋਂ ਕੀਤੇ ਗਏ ਸਨਮਾਨ ਲਈ ਕਲੱਬ ਦੀ ਸਮੂਹ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ । ਉਨਾਂ ਕਿਹਾ ਕਿ ਸ਼ਹਿਰ ਨੂੰ ਹਰਿਆ ਭਰਿਆ ਅਤੇ ਸਾਫ ਸੁਥਰਾ ਬਣਾਉਣ ਲਈ ਅਜਿਹੇ ਨੌਜਵਾਨਾਂ ਤੋਂ ਵਿਸ਼ੇਸ਼ ਸਹਿਯੋਗ ਦੀ ਲੋੜ ਹੈ । ਉਨਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਧਾਰਮਿਕ ਗੈਰ ਧਾਰਮਿਕ ਸੰਸਥਾਵਾਂ ਨੂੰ ਮਿਲ ਕੇ ਇੱਕ ਹੰਬਲਾ ਮਾਰਨ ਦੀ ਲੋੜ ਹੈ । ਇਸ ਮੌਕੇ ਪ੍ਰਦੀਪ ਜੋਸ਼ਨ ਵੱਲੋਂ ਕਲੱਬ ਦੇ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਦੀ ਖੂਬ ਤਾਰੀਫ ਕੀਤੀ । ਉਨਾਂ ਕਿਹਾ ਕਿ ਕਲੱਬ ਦੇ ਸਾਰੇ ਮੈਂਬਰਾਂ ਦਾ ਨਸ਼ੇ ਰਹਿਤ ਹੋਣਾ ਵੀ ਕਿਸੇ ਚਮਤਕਾਰ ਤੋਂ ਘੱਟ ਨਹੀਂ । ਇਸ ਮੌਕੇ ਕਲੱਬ ਪ੍ਰਧਾਨ ਵਰਿੰਦਰ ਬੱਲੂ ਵੱਲੋਂ ਨਵੇਂ ਚੁਣੇ ਗਏ ਪ੍ਰਧਾਨ ਪ੍ਰਦੀਪ ਜੋਸਨ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਸ਼ਹਿਰ ਦੀ ਬਿਹਤਰੀ ਲਈ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਡੀ ਸਮੁੱਚੀ ਟੀਮ ਨਗਰ ਕੌਸ਼ਲ ਦੀ ਹਰ ਪੱਖੋਂ ਮਦਦ ਕਰਨ ਲਈ ਤਿਆਰ ਬਰ ਤਿਆਰ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਸਨੌਰ ਦੇ ਪ੍ਰਧਾਨ ਸ਼ਾਮ ਸਿੰਘ ਸਨੌਰ ਅਤੇ ਪਾਰਟੀ ਦੇ ਸੀਨੀਅਰ ਲੀਡਰ ਪ੍ਰੀਤਪਾਲ ਸਿੰਘ ਸਨੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਮੈਂਬਰ ਦਵਿੰਦਰ ਰਿੰਕੂ, ਜਗਦੀਪ ਵਿੱਕੀ, ਗੁਰਵੀਰ ਅਸਰਪੁਰ, ਸੰਦੀਪ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਕੋਚ, ਸੁਖਵਿੰਦਰ ਸਿੰਘ, ਕੁਲਵੀਰ ਸਿੰਘ, ਗੁਰਵਿੰਦਰ ਮਿੱਠੂ, ਰਾਜੂ ਫਤਿਹਪੁਰ ਆਦਿ ਹਾਜਰ ਸਨ ।

Related Post