

ਕਰਮਚਾਰੀ ਪੰਜਾਬ ਭਗੜਾਣਾ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਪਟਿਆਲਾ, 19 ਜੁਲਾਈ 2025 : ਕਰਮਚਾਰੀ ਪੰਜਾਬ ਭਗੜਾਣਾ ਦੀ ਵਿਸ਼ੇਸ਼ ਮੀਟਿੰਗ ਕਰਮਜੀਤ ਸਿੰਘ ਭਗੜਾਣਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਫਤਿਹਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਕੇ ਮੰਗ ਪੱਤਰ ਬਣਾਇਆ ਗਿਆ ਜੋ ਕਿ ਸਰਕਾਰ ਵੱਲੋਂ ਜੋ ਮੁਲਾਜ਼ਮਾਂ ਪ੍ਰਤੀ ਬਣਾਈ ਸਬ-ਕਮੇਟੀ ਰਾਹੀ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਜ਼ ਅਤੇ ਸਿੱਧੇ ਤੌਰ ਤੇ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਜਾਣਗੇ। ਮੀਟਿੰਗ ਵਿਚ ਸਮਾਣਾ ਬ੍ਰਾਂਚ ਵਲੋਂ ਦਿੱਤਾ ਗਿਆ ਅਸਤੀਫਾ ਕੀਤਾ ਗਿਆ ਮਨਜ਼ੂਰ ਮੀਟਿੰਗ ਵਿਚ ਸਮਾਣਾ ਬਰਾਂਚ ਵੱਲੋਂ ਦਿੱਤੇ ਗਏ ਅਸਤੀਫੇ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਸਰਬ ਸੰਮਤੀ ਨਾਲ ਫੈਸਲਾ ਲੈਂਦਿਆਂ ਅਸਤੀਫਾ ਮਨਜ਼ੂਰ ਕੀਤਾ ਗਿਆ ਤੇ ਅੱਜ ਤੋਂ ਬਾਅਦ ਇਸ ਜਥੇਬੰਦੀ ਦਾ ਸਮਾਣਾ ਬ੍ਰਾਂਚ ਨਾਲ ਕੋਈ ਵੀ ਸੰਬੰਧ ਨਹੀਂ ਹੈ ਸਬੰਧੀ ਵੀ ਸਾਰਿਆਂ ਨੂੰ ਦੱਸਿਆ ਗਿਆ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਪਰਮਿੰਦਰ ਸਿੰਘ (ਰਾਜਪੁਰਾ) ਨੂੰ ਜਿਲਾ ਪਟਿਆਲਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਸ਼੍ਰੀ ਓਮ ਪ੍ਰਕਾਸ਼ (ਪਟਿਆਲਾ) ਨੂੰ ਜਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।