
ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ ਅਧਿਆਪਨ ਅਮਲੇ ਲਈ ਕਰਵਾਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ
- by Jasbeer Singh
- February 5, 2025

ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ ਅਧਿਆਪਨ ਅਮਲੇ ਲਈ ਕਰਵਾਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਪਟਿਆਲਾ, 5 ਫਰਵਰੀ : ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵਿਖੇ ਗ਼ੈਰ ਅਧਿਆਪਨ ਅਮਲੇ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ । ਸੈਂਟਰ ਦੇ ਡਾਇਰੈਕਟਰ ਪ੍ਰੋ. ਸੱਤਿਆ ਬੀਰ ਸਿੰਘ ਨੇ ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਗੈਰ-ਅਧਿਆਪਨ ਸਟਾਫ ਨੂੰ ਯੂ. ਜੀ. ਸੀ. ਡੀ. ਈ. ਬੀ. ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵਿਕਸਤ ਕੀਤੇ ਗਏ ਇੱਕ ਨਵੇਂ ਵੈੱਬ-ਅਧਾਰਿਤ ਐਪਲੀਕੇਸ਼ਨ ਦੇ ਸੰਚਾਲਨ ਬਾਰੇ ਸਿੱਖਿਅਤ ਅਤੇ ਜਾਗਰੂਕ ਕਰਨਾ ਸੀ । ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾ ਸਿਰਫ਼ ਗੈਰ-ਅਧਿਆਪਨ ਸਟਾਫ਼ ਦੀਆਂ ਤਕਨੀਕੀ ਸਮਰੱਥਾਵਾਂ ਨੂੰ ਵਧਾਉਂਦੀਆਂ ਹਨ ਬਲਕਿ ਬਿਹਤਰ ਪ੍ਰਸ਼ਾਸਕੀ ਕੁਸ਼ਲਤਾ ਨਾਲ਼ ਸੰਸਥਾ ਮਜ਼ਬੂਤ ਕਰਦੀਆਂ ਹਨ । ਸਿਖਲਾਈ ਸੈਸ਼ਨ ਦਾ ਸੰਚਾਲਨ ਸ਼੍ਰੀ ਹਰਪ੍ਰੀਤ ਸਿੰਘ, ਤਕਨੀਕੀ ਅਧਿਕਾਰੀ ਵੱਲੋਂ ਕੀਤਾ ਗਿਆ। ਉਨ੍ਹਾਂ ਸੰਬੰਧਤ ਐਪਲੀਕੇਸ਼ਨ ਦੀਆਂ ਵਿਸ਼ੇਸ਼ਤਾਵਾਂ, ਕਾਰਜ ਢੰਗ ਅਤੇ ਰੋਜ਼ਾਨਾ ਪ੍ਰਸ਼ਾਸਕੀ ਕੰਮਾਂ ਵਿੱਚ ਇਸ ਦੀ ਵਰਤੋਂ ਆਦਿ ਬਾਰੇ ਜਾਣਕਾਰੀ ਦਿੱਤੀ ।
Related Post
Popular News
Hot Categories
Subscribe To Our Newsletter
No spam, notifications only about new products, updates.