post

Jasbeer Singh

(Chief Editor)

Sports

ਖੇਡ ਨਰਸਰੀਆਂ ਪੰਜਾਬ ਸਰਕਾਰ ਦਾ ਖੇਡਾਂ ਦੇ ਖੇਤਰ ਵਿਚਲਾ ਕ੍ਰਾਂਤੀਕਾਰੀ ਕਦਮ : ਨਰਿੰਦਰ ਕੌਰ ਭਰਾਜ

post-img

ਖੇਡ ਨਰਸਰੀਆਂ ਪੰਜਾਬ ਸਰਕਾਰ ਦਾ ਖੇਡਾਂ ਦੇ ਖੇਤਰ ਵਿਚਲਾ ਕ੍ਰਾਂਤੀਕਾਰੀ ਕਦਮ : ਨਰਿੰਦਰ ਕੌਰ ਭਰਾਜ ਹਲਕਾ ਵਿਧਾਇਕ ਨੇ ਵਾਰ ਹੀਰੋਜ਼ ਸਟੇਡੀਅਮ ਵਿਖੇ ਖੇਡ ਨਰਸਰੀਆਂ ਦੇ ਕੋਚਾਂ ਨੂੰ ਸੌਂਪੇ ਨਿਯੁਕਤੀ ਪੱਤਰ ਕੋਚਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ ਸੰਗਰੂਰ, 25 ਜੂਨ : ਵਿਧਾਨ ਸਭਾ ਹਲਕਾ ਸੰਗਰੂਰ ਸਮੇਤ ਪੂਰੇ ਸੂਬੇ ਵਿੱਚ ਖੋਲ੍ਹੀਆਂ ਜਾ ਰਹੀਆਂ ਖੇਡ ਨਰਸਰੀਆਂ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਖੇਡਾਂ ਦੇ ਖੇਤਰ ਵਿਚਲਾ ਕ੍ਰਾਂਤੀਕਾਰੀ ਕਦਮ ਹਨ, ਜਿਸ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਬਹੁਤ ਹੀ ਵਧੀਆ ਮੰਚ ਪ੍ਰਾਪਤ ਹੋਵੇਗਾ ਤੇ ਉਹ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਇਥੇ ਵਾਰ ਹੀਰੋਜ਼ ਸਟੇਡੀਅਮ ਵਿਖੇ ਇਹਨਾਂ ਨਰਸਰੀਆਂ ਤਹਿਤ ਹਲਕਾ ਸੰਗਰੂਰ ਦੇ ਪਿੰਡ ਘਰਾਚੋਂ, ਭਵਾਨੀਗੜ੍ਹ ਅਤੇ ਸੰਗਰੂਰ ਵਿਖੇ ਵੱਖ-ਵੱਖ ਗੇਮਾਂ ਦੇ ਕੋਚਿਜ਼, ਘਰਾਚੋਂ ਵਿਖੇ ਗੋਬਿੰਦ ਸ਼ਰਮਾ ਹਾਕੀ ਕੋਚ, ਭਵਾਨੀਗੜ੍ਹ ਵਿਖੇ ਭੂਸ਼ਨ ਸ਼ਰਮਾ ਹਾਕੀ ਕੋਚ ਅਤੇ ਸੰਗਰੂਰ ਵਿਖੇ ਸੁਨੀਲ ਕੁਮਾਰ ਬਾਕਸਿੰਗ ਕੋਚ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਸ਼੍ਰੀਮਤੀ ਭਰਾਜ ਵੱਲੋਂ ਕੋਚੀਜ਼ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਆਦੇਸ਼ ਦਿੱਤੇ ਗਏ ਕਿ ਯੂਥ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾਵੇ। ਹਲਕਾ ਵਿਧਾਇਕ ਨੇ ਕਿਹਾ ਕਿ ਇਹ ਕੋਸ਼ਿਸ਼ ਸਿਰਫ ਖੇਡਾਂ ਦੇ ਵਿਕਾਸ ਲਈ ਨਹੀਂ, ਸਗੋਂ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵੱਲ ਇਕ ਮਜ਼ਬੂਤ ਕਦਮ ਹੈ । ਸ਼੍ਰੀਮਤੀ ਭਰਾਜ ਨੇ ਕਿਹਾ ਕਿ ਤਜਰਬੇਕਾਰ ਕੋਚਾਂ ਦੀ ਨਿਯੁਕਤੀ ਨਾਲ ਖਿਡਾਰੀਆਂ ਨੂੰ ਪ੍ਰੋਫੈਸ਼ਨਲ ਮਾਰਗਦਰਸ਼ਨ ਮਿਲੇਗਾ, ਜੋ ਉਨ੍ਹਾਂ ਦੀ ਪ੍ਰਦਰਸ਼ਨ-ਕੁਸ਼ਲਤਾ ਨੂੰ ਨਿਖਾਰੇਗਾ। ਇਹ ਪਹਿਲ ਇੱਕ ਨਵੀਨ ਯੁਗ ਦੀ ਸ਼ੁਰੂਆਤ ਮੰਨੀ ਜਾ ਰਹੀ ਹੈ, ਜਿੱਥੇ ਖਿਡਾਰੀਆਂ ਨੂੰ ਮੌਕੇ ਅਤੇ ਮਾਰਗਦਰਸ਼ਨ ਮਿਲਣਗੇ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦੇਣਗੇ, ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਬਤੀਤ ਕਰਨ ਲਈ ਸੇਧ ਵੀ ਮੁਹਈਆ ਕਰਵਾਉਣਗੇ । ਹਲਕਾ ਵਿਧਾਇਕ ਨੇ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿਕਲ ਕੇ ਨੌਜਵਾਨ ਮੁੰਡੇ ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਅਤੇ ਨਾਮਣਾ ਖੱਟਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਗਈਆਂ ਹਨ, ਉਥੇ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ । ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ, ਸਥਾਨਕ ਐਮ.ਸੀਜ਼, ਸ਼ਹਿਰ ਦੇ ਆਪ ਆਗੂ, ਪਤਵੰਤੇ ਅਤੇ ਵੱਡੀ ਗਿਣਤੀ ਖਿਡਾਰੀ ਹਾਜ਼ਰ ਸਨ।

Related Post