post

Admin

(Chief Editor)

Punjab

ਨਸ਼ੇ ਤੋਂ ਬਚਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿਚੋਂ ਇਕ : ਮੁੱਖ ਮੰਤਰੀ

post-img

ਨਸ਼ੇ ਤੋਂ ਬਚਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿਚੋਂ ਇਕ : ਮੁੱਖ ਮੰਤਰੀ

ਚੰਡੀਗੜ੍ਹ, 5 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਨਸ਼ੇ ਦੀ ਸਮੱਸਿਆ ਤੋਂ ਬਚਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿਚੋਂ ਇਕ ਹਨ ।

ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸਾਹਿਤ ਕਰਨ ਲਈ ਹੈ ਕਾਰਜਸ਼ੀਲ

ਮੁੱਖ ਮੰਤਰੀ ਮਾਨ ਨੇ ਆਖਿਆ ਹੈ ਕਿ ਖੇਡਾਂ ਜਿਥੇ ਨਸ਼ੇ ਦੀ ਸਮੱਸਿਆ ਤੋਂ ਬਚਣ ਲਈ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿਚੋਂ ਇੱਕ ਹਨ, ਉਥੇ ਇਹ ਨੌਜਵਾਨਾਂ ਨੂੰ ਸਿਹਤਮੰਦ ਰਹਿਣ ਦੇ ਨਾਲ-ਨਾਲ ਅਨੁਸ਼ਾਸਨ, ਸਹਿਯੋਗ ਅਤੇ ਆਤਮ-ਵਿਸ਼ਵਾਸ ਵੀ ਸਿਖਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਾਰਜਸ਼ੀਲ ਹੈ । ਸਰਕਾਰ ਵੱਲੋਂ ਨਸਿਆਂ ਨੂੰ ਖ਼ਤਮ ਕਰਨ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਖਿਡਾਰੀ ਤਿਆਰ ਕਰਨ ਲਈ ਖੇਡ ਬੁਨਿਆਦੀ ਢਾਂਚੇ ਵਿਚ ਬੇ-ਮਿਸਾਲ ਨਿਵੇਸ਼ ਕੀਤਾ ਜਾ ਰਿਹਾ ਹੈ ।

ਪਿੰਡਾਂ ਵਿਚ 3100 ਆਧੁਨਿਕ ਤੇ ਸ਼ਾਨਦਾਰ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ

ਖੇਡਾਂ ਦੇ ਖੇਤਰ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਖੇਡ ਮੈਦਾਨ (Play ground) ਸਿਰਫ਼ ਵੱਡੇ ਸ਼ਹਿਰਾਂ ਵਿਚ ਹੀ ਬਣਾਏ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪਹਿਲੀ ਵਾਰ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡਾਂ ਵਿਚ 3100 ਆਧੁਨਿਕ ਅਤੇ ਸ਼ਾਨਦਾਰ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ । ਇਨ੍ਹਾਂ ‘ਚ ਹਾਕੀ, ਫੁੱਟਬਾਲ, ਵਾਲੀਬਾਲ, ਐਥਲੈਟਿਕਸ ਅਤੇ ਹੋਰ ਖੇਡ ਮੈਦਾਨ ਸ਼ਾਮਲ ਹਨ, ਇਨ੍ਹਾਂ ‘ਚੋਂ 250 ਖੇਡ ਮੈਦਾਨਾਂ ਦਾ ਪਹਿਲਾਂ ਹੀ ਉਦਘਾਟਨ ਕੀਤਾ ਜਾ ਚੁੱਕਾ ਹੈ ।

ਕਿੰਨੇ ਆਧੁਨਿਕ ਪੇਂਡੂ ਜਿੰਮਾਂ ਦੀ ਕੀਤੀ ਜਾ ਰਹੀ ਹੈ ਸਥਾਪਨਾ

ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਤੋਂ ਇਲਾਵਾ ਸਿਹਤਮੰਦ ਰੱਖਣ ਲਈ ਵੀ 3000 ਆਧੁਨਿਕ ਪੇਂਡੂ ਜਿੰਮਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ‘ਤੇ ਲਗਭਗ 200 ਕਰੋੜ ਰੁਪਏ ਖਰਚ ਕੀਤਾ ਜਾ ਰਿਹਾ ਹੈ। ਇਹ ਜਿੰਮਾਂ ਪੰਜਾਬ ਦੇ ਨੌਜਵਾਨਾਂ ਲਈ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਰੱਖਣਗੀਆਂ । ਇਨ੍ਹਾਂ ਜਿੰਮਾਂ ਰਾਹੀਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਰਿਹਾ ਹੈ, ਜਿਸ ਨਾਲ ਇੱਕ ਖੁਸ਼ਹਾਲ ਅਤੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕੀਤੀ ਜਾ ਸਕੇ।

ਖੇਡ ਸੱਭਿਆਚਾਰ ਤੇ ਖੇਡ ਢਾਂਚੇ ਦੇ ਵਿਕਾਸ ਲਈ ਰੱਖਿਆ ਹੈ ਕਰੋੜਾਂ ਦਾ ਬਜਟ

ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡ ਸੱਭਿਆਚਾਰ (Sports culture) ਨੂੰ ਮੁੜ ਸੁਰਜੀਤ ਕਰਨ ਅਤੇ ਖੇਡ ਢਾਂਚੇ ਦੇ ਵਿਕਾਸ ਲਈ 1,791 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਰਕਾਰ ਦਾ ਖੇਡ ਖੇਤਰ ‘ਚ ਇਹ ਨਿਵੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਖੇਡ ਸੂਬਾ ਬਣਾਉਣ ਵੱਲ ਇਤਿਹਾਸਕ ਕਦਮ ਹੈ । ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ‘ਚ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਓਲੰਪਿਕ ਪੱਧਰ ਦਾ ਆਧੁਨਿਕ ਸਵੀਮਿੰਗ ਪੂਲ ਖਿਡਾਰੀਆਂ ਅਤੇ ਕੋਚਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ । ਇਸ ਤੋਂ ਇਲਾਵਾ ਪੰਜਾਬ ਪ੍ਰੀਮੀਅਰ ਲੀਗ ਅਤੇ ਪੰਜਾਬ ਹਾਕੀ ਲੀਗ ਸ਼ੁਰੂ ਹੋਣ ਨਾਲ ਸੂਬੇ ਦੇ ਖੇਡ ਸੱਭਿਆਚਾਰ ਨੂੰ ਵੱਡਾ ਹੁਲਾਰਾ ਮਿਲੇਗਾ ।

ਮਾਨ ਸਰਕਾਰ ਕਿੰਨੇ ਖਿਡਾਰੀਆਂ ਨੂੰ ਕਰ ਚੁੱਕੀ ਹੈ ਇਨਾਮ ਰਾਸ਼ੀ ਨਾਲ ਸਨਮਾਨਤ

ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਵੱਖ-ਵੱਖ ਖੇਡਾਂ ਦੇ ਮਹਾਨ ਖਿਡਾਰੀ ਦਿੱਤੇ ਹਨ, ਜਿਨ੍ਹਾਂ ਨੇ ਭਾਰਤ ਦਾ ਮਾਣ ਵਧਾਇਆ ਹੈ । ਮਾਨ ਸਰਕਾਰ ਸਿਰਫ਼ ਖੇਡ ਢਾਂਚੇ ਵੱਲ ਹੀ ਧਿਆਨ ਨਹੀਂ ਦੇ ਰਹੀ, ਸਗੋਂ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦੇ ਕੇ ਸਨਮਾਨਿਤ ਕਰ ਰਹੀ ਹੈ । ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਜੇਤੂ 87 ਖਿਡਾਰੀਆਂ ਅਤੇ ਹੋਰ ਵੱਖ-ਵੱਖ ਖੇਡਾਂ ‘ਚ ਮੱਲਾਂ ਮਾਰਨ ਵਾਲੇ 1070 ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ।

ਕਿਹੜੇ ਖਿਡਾਰੀ ਨੂੰ ਕੀਤਾ ਜਾ ਚੁੱਕਿਆ ਹੈ ਕਿੰਨੀ ਰਾਸ਼ੀ ਨਾਲ ਸਨਮਾਨਤ

ਇਸ ਤੋਂ ਇਲਾਵਾ ਮਹਿਲਾ ਵਨਡੇ ਵਿਸ਼ਵ ਕੱਪ 2025-26 ਜੇਤੂ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਕੌਰ ਨੂੰ ਡੇਢ-ਡੇਢ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ । ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ 1 ਕਰੋੜ 54 ਲੱਖ ਤੇ ਨੀਰਜ ਕੁਮਾਰ ਨੂੰ 1 ਕਰੋੜ 52 ਲੱਖ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ । ਇਸਦੇ ਨਾਲ ਖਿਡਾਰੀਆਂ ਨੂੰ ਟੂਰਨਾਮੈਂਟ ਦੀ ਤਿਆਰੀ ਕਰਨ ਵੇਲੇ ਕੋਈ ਵਿੱਤੀ ਸਮੱਸਿਆ ਨਾ ਆਵੇ, ਇਸ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ‘ਚ ਭੇਜੇ ਜਾ ਚੁੱਕੇ ਹਨ । 

Related Post

Instagram