post

Jasbeer Singh

(Chief Editor)

National

ਐਸ. ਆਰ. ਬੀ. ਨੇ ਕੀਤੀ ਪ੍ਰੋਫੈਸਰ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਅਰਜ਼ੀ ਰੱਦ

post-img

ਐਸ. ਆਰ. ਬੀ. ਨੇ ਕੀਤੀ ਪ੍ਰੋਫੈਸਰ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਅਰਜ਼ੀ ਰੱਦ ਦਿੱਲੀ 10 ਫਰਵਰੀ 2026 : ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਦਾਇਰ ਕੀਤੀ ਗਈ ਅਰਜ਼ੀ ਨੂੰ ਅੱਜ ਐਸ. ਆਰ. ਬੀ. ਨੇ ਵਿਚਾਰ ਕਰਨ ਤੋਂ ਬਾਅਦ ਰੱਦ ਕਰ ਦਿੱਤਾ ਹੈ। ਕੀ ਹੈ ਐਸ. ਆਰ. ਬੀ. ਮਿਲੀ ਜਾਣਕਾਰੀ ਅਨੁਸਾਰ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਜੋ ਕਿ ਪਿਛਲੇ 33 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ ਦੀ ਰਿਹਾਈ ਦੀਆਂ ਉਮੀਦਾਂ ਨੂੰ ਜਿਥੇ ਇੱਕ ਵਾਰ ਫਿਰ ਐਸ. ਆਰ. ਬੀ. ਵਲੋਂ ਰੱਦ ਕਰਨ ਦੇਣ ਤੇ ਝਟਕਾ ਲੱਗਿਆ ਹੈ ਉਸ ਬੋਰਡ ਨੂੰ ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਦੇ ਨਾਮ ਨਾਲ ਜਾਣਿਆਂ ਜਾਂਦਾ ਹੈ। ਜ਼ਿਕਰਯੋਗ ਹੈ ਕਿ ਇਹ ਨੌਵੀਂ ਵਾਰ ਹੈ ਜਦੋਂ ਉਨ੍ਹਾਂ ਦੀ ਰਿਹਾਈ ਦੀ ਅਰਜ਼ੀ ਖਾਰਜ ਕੀਤੀ ਗਈ ਹੈ। ਐਸ. ਆਰ. ਬੀ. ਦੀ ਮੀਟਿੰਗ ਵਿਚ ਕਿੰਨੇ ਕੈਦੀਆਂ ਦੇ ਮਾਮਲਿਆਂ ਤੇ ਕੀਤਾ ਗਿਆ ਵਿਚਾਰ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਦੀ ਜੋ ਇੱਕ ਅਹਿਮ ਮੀਟਿੰਗ ਹੋਈ ਵਿੱਚ ਉਮਰ ਕੈਦ ਕੱਟ ਰਹੇ 51 ਕੈਦੀਆਂ ਦੇ ਮਾਮਲਿਆਂ ‘ਤੇ ਵਿਚਾਰ ਕੀਤਾ ਗਿਆ । ਮੀਟਿੰਗ ਦੌਰਾਨ ਬੋਰਡ ਨੇ ਪ੍ਰੋਫੈਸਰ ਭੁੱਲਰ ਸਮੇਤ 25 ਉਮਰ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ । ਕਿਸ ਮਾਮਲੇ ਵਿਚ ਰਿਹਾਈ ਮੰਗ ਰਹੇ ਹਨ ਪ੍ਰੋਫੈਸਰ ਭੁੱਲਰ ਪ੍ਰੋਫੈਸਰ ਭੁੱਲਰ 1993 ਵਿੱਚ ਦਿੱਲੀ ਵਿੱਚ ਹੋਏ ਇੱਕ ਬੰਬ ਧਮਾਕੇ ਦੇ ਦੋਸ਼ੀ ਹਨ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ । ਪ੍ਰੋਫੈਸਰ ਭੁੱਲਰ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ‘ਤੇ ਬਿਮਾਰ ਹਨ । ਉਹ ਇਸ ਵੇਲੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਅਧੀਨ ਹਨ । ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਤ ਰਹੇ ਪ੍ਰੋਫੈਸਰ ਭੁੱਲਰ ਨੂੰ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

Related Post

Instagram