ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਤਿੰਨ ਨੂੰ ਮੁਆਫੀ ਅੰਮ੍ਰਿਤਸਰ, 8 ਦਸੰਬਰ, 2025: ਪੰਜਾਬ ਦੇ ਪ੍ਰਸਿੱਧ ਤੇ ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿਚ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ’ਤੇ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕਰਨ ਦੇ ਦਿੱਤੇ ਹੁਕਮਾਂ ਨੂੰ ਖ਼ਤਮ ਕਰਦਿਆਂ ਪਾਬੰਦੀ ਹਟਾਈ ਗਈ । ਦੱਸਣਯੋਗ ਹੈ ਕਿ ਅਜਿਹਾ ਹੋਣ ਨਾਲ ਸਾਬਕਾ ਜਥੇਦਾਰ ਗੁਰਬਚਨ ਸਿੰਘ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 2015 ਵਿਚ ਦਿੱਤੀ ਮੁਆਫੀ ਲਈ ਸੇਵਾਵਾਂ ’ਤੇ ਲੱਗੀ ਪਾਬੰਦੀ ਵੀ ਖ਼ਤਮ ਕਰ ਦਿੱਤਾ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵੀ. ਸੀ. ਡਾ. ਕਰਮਜੀਤ ਸਿੰਘ ਨੂੰ ਵੀ ਮੁਆਫੀ ਦੇ ਦਿੱਤੀ ਗਈ।
