post

Jasbeer Singh

(Chief Editor)

Punjab

ਬਾਬੇ ਨਾਨਕ ਵਿਰੁੱਧ ਵਿਵਾਦਿਤ ਟਿੱਪਣੀ ਕਰਨ ਵਾਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ

post-img

ਬਾਬੇ ਨਾਨਕ ਵਿਰੁੱਧ ਵਿਵਾਦਿਤ ਟਿੱਪਣੀ ਕਰਨ ਵਾਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਸ੍ਰੀ ਅੰਮ੍ਰਿਤਸਰ, 7 ਫ਼ਰਵਰੀ 2026 : ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ੋਸਕੱਤਰੇਤ ਵਿਖੇ ਹੋਵੇਗਾ ਨੌਜਵਾਨ ਨਿਜੀ ਰੁਪ ਵਿਚ ਪੇਸ਼ ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਕਰੋ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

Related Post

Instagram