
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
- by Jasbeer Singh
- December 4, 2024

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ ਕਵੀ ਦਰਬਾਰ ਅਤੇ ਧਾਰਮਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੀਵਾਨ ਹਾਲ ਵਿਖੇ ਕੀਤੀ ਗਈ। ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਉਪਰੰਤ ਦੱਸਿਆ ਕਿ ਭਲਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਵੇਰੇ 11.ਵਜੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ । ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ। ਸ਼ਹੀਦੀ ਜੋੜ ਮੇਲ ਸਬੰਧੀ ਉਲੀਕੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਨਗਰ ਕੀਰਤਨ ਵੱਖ ਵੱਖ ਬਜ਼ਾਰਾਂ ਵਿਚ ਹੁੰਦਾ ਹੋਇਆਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿਥੇ ਦੇਰ ਰਾਤ ਨੂੰ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ ਹੈ । ਮੈਨੇਜਰ ਨੇ ਦੱਸਿਆ ਕਿ ਮਹਾਨ ਧਾਰਮਕ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਜਿਥੇ ਪੰਚਮੀ ਦੇ ਮਹਾਨ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ, ਉਥੇ ਹੀ ਦੇਰ ਸ਼ਾਮ ਨੂੰ ਮਹਾਨ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ 6 ਦਸੰਬਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੈਸ ਪਾਈਪ ਲਾਈਨ ਦਾ ਉਦਘਾਟਨ ਵੀ ਕਰਨਗੇ । ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ । ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ ।