
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਗੁਰਤਾਗੱਦੀ ਗੁਰਪੁਰਬ ਸਬੰਧੀ ਸਮਾਗਮ ਅੱਜ
- by Jasbeer Singh
- October 24, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਗੁਰਤਾਗੱਦੀ ਗੁਰਪੁਰਬ ਸਬੰਧੀ ਸਮਾਗਮ ਅੱਜ ਪਟਿਆਲਾ : ਅਸਟਮ ਬਲਬੀਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਗੁਰਪੁਰਬ ਅੱਜ ਐੱਸ ਐੱਸ ਟੀ ਨਗਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਾਂ ਵਲੋਂ ਮਨਾਇਆ ਜਾ ਰਿਹਾ ਹੈ । ਇਹ ਸਮਾਗਮ ਹਰ ਸਾਲ ਦੀ ਤਰਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਹੋਏਗਾ। ਇਸ ਮੌਕੇ ਸਕੂਲਾਂ ਦੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ, ਪਾਠ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਣਗੇ । ਇਸ ਦੌਰਾਨ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ, ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਜਾਣਕਾਰੀ ਦਿੰਦਿਆਂ ਡਾਇਰੈਕਟਰ ਜਸਵਿੰਦਰ ਕੌਰ ਦਰਦੀ, ਪ੍ਰਿੰਸੀਪਲ ਕੰਵਲਜੀਤ ਕੌਰ ਨੇ ਦੱਸਿਆ ਕਿ ਪਦਮਸ੍ਰੀ ਜਗਜੀਤ ਸਿੰਘ ਦਰਦੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਜਾਏਗਾ ਅਤੇ ਸਮਾਗਮ ਦਾ ਸਿਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਚੈਨਲ ਰਾਹੀਂ ਦੁਪਹਿਰ ਸਮੇ ਵਿਖਾਇਆ ਜਾਵੇਗਾ। ਸਮੂਹ ਸੰਗਤਾਂ ਨੂੰ ਸਮੇਂ ਸਿਰ ਹਾਜਰੀ ਭਰਨ ਲਈ ਬੇਨਤੀ ਹੈ ।