
Patiala News
0
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
- by Jasbeer Singh
- November 12, 2024

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਪਟਿਆਲਾ, 12 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ। ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ । ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।