post

Jasbeer Singh

(Chief Editor)

National

ਸ੍ਰੀਲੰਕਾ ਨੇ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸਿ਼ਕਾਰ ਕਰਨ ਦੇ ਦੋਸ਼ ਹੇਠ 14 ਭਾਰਤੀ ਮਛੇਰਿਆਂ ਨੂੰ ਕੀਤਾ

post-img

ਸ੍ਰੀਲੰਕਾ ਨੇ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸਿ਼ਕਾਰ ਕਰਨ ਦੇ ਦੋਸ਼ ਹੇਠ 14 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ ਕੋਲੰਬੋ, 7 ਮਾਰਚ : ਭਾਰਤ ਦੇਸ਼ ਦੇ ਗੁਆਂਢੀ ਮੁਲਕ ਸ੍ਰੀਲੰਕਾ ਦੀ ਜਲ ਸੈਨਾ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸਿ਼ਕਾਰ ਕਰਨ ਦੇ ਦੋਸ਼ ਹੇਠ 14 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਦਿਆਂ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਜ਼ਬਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਲ ਸੈਨਾ ਨੇ ਵੀਰਵਾਰ ਰਾਤ ਨੂੰ ਮੰਨਾਰ ਦੇ ਦੱਖਣ ਵਿੱਚ ਸਮੁੰਦਰੀ ਖੇਤਰ ਵਿੱਚ ਕੀਤੇ ਗਏ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਜਲ ਸੈਨਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਜ਼ਬਤ ਕੀਤੀ ਗਈ ਕਿਸ਼ਤੀ ਅਤੇ ਭਾਰਤੀ ਮਛੇਰਿਆਂ ਨੂੰ ਮੰਨਾਰ ਦੇ ਤਲਪਾਡੂ ਪੀਅਰ ’ਤੇ ਲਿਆਂਦਾ ਗਿਆ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਲਈ ਮੰਨਾਰ ਦੇ ਮੱਛੀ ਪਾਲਣ ਇੰਸਪੈਕਟਰ ਨੂੰ ਸੌਂਪ ਦਿੱਤਾ ਜਾਵੇਗਾ । ਇਸ ਤੋਂ ਪਹਿਲਾਂ ਸ੍ਰੀਲੰਕਾ ਦੇ ਅਧਿਕਾਰੀਆਂ ਨੇ 23 ਫਰਵਰੀ ਨੂੰ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸ਼ਿਕਾਰ ਕਰਨ ਦੇ ਦੋਸ਼ ਵਿੱਚ 32 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਦਿਆਂ 5 ਮੱਛੀ ਫੜਨ ਵਾਲੀਆਂ ਕਿਸ਼ਤੀਆਂ ਨੂੰ ਜ਼ਬਤ ਕੀਤਾ ਹੈ । ਜਲ ਸੈਨਾ ਨੇ ਇਸ ਸਾਲ ਹੁਣ ਤੱਕ 140 ਤੋਂ ਵੱਧ ਭਾਰਤੀ ਮਛੇਰਿਆਂ ਨੂੰ ਸ੍ਰੀਲੰਕਾ ਦੇ ਪਾਣੀਆਂ ਵਿੱਚ ਕਥਿਤ ਤੌਰ ‘ਤੇ ਸ਼ਿਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ।

Related Post