ਭੀੜ ਕਾਰਨ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਸਫਰ ਕਰਨਾ ਲਾਪ੍ਰਵਾਹੀ ਨਹੀਂ : ਹਾਈ ਕੋਰਟ
- by Admin
- December 10, 2025
ਭੀੜ ਕਾਰਨ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਸਫਰ ਕਰਨਾ ਲਾਪ੍ਰਵਾਹੀ ਨਹੀਂ : ਹਾਈ ਕੋਰਟ ਮੁੰਬਈ, 10 ਦਸੰਬਰ 2025 : ਬੰਬੇ ਹਾਈ ਕੋਰਟ ਨੇ ਰੇਲ ਹਾਦਸੇ ਵਿਚ ਮਾਰੇ ਗਏ ਇਕ ਵਿਅਕਤੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮਨਜ਼ੂਰੀ ਦਿੰਦਿਆਂ ਕਿਹਾ ਕਿ ਭੀੜ-ਭੜੱਕੇ ਵਾਲੀ ਉਪਨਗਰੀ ਰੇਲਗੱਡੀ ਵਿਚ ਕੰਮ ਦੇ ਸਿਲਸਿਲੇ ਵਿਚ ਯਾਤਰਾ ਕਰਨ ਵਾਲੇ ਵਿਅਕਤੀ ਕੋਲ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਆਪਣੀ ਜਾਨ ਨੂੰ ਜੋਖਮ ਵਿਚ ਪਾਉਣ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਹੁੰਦਾ ਅਤੇ ਇਸ ਨੂੰ ਲਾਪਰਵਾਹੀ ਨਹੀਂ ਕਿਹਾ ਜਾ ਸਕਦਾ। ਕੇਂਦਰ ਸਰਕਾਰ ਨੇ ਦਿੱਤੀ ਸੀ ਰੇਲਵੇ ਕਲੇਮਜ਼ ਟ੍ਰਿਬਿਊਨਲ ਦੇ ਦਸੰਬਰ 2009 ਦੇ ਹੁਕਮ ਨੂੰ ਹਾਈਕੋਰਟ ਵਿਚ ਚੁਣੌਤੀ ਜਸਟਿਸ ਜਤਿੰਦਰ ਜੈਨ ਦੀ ਸਿੰਗਲ ਬੈਂਚ ਨੇ ਰੇਲਵੇ ਪ੍ਰਸ਼ਾਸਨ ਦੀ ਇਹ ਦਲੀਲ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਇਹ ਹਾਦਸਾ ਉਕਤ ਵਿਅਕਤੀ ਦੇ ਲਾਪਰਵਾਹ ਰਵੱਈਏ ਕਾਰਨ ਹੋਈ, ਜੋ ਟਰੇਨ ਦੇ ਫੁੱਟਬੋਰਡ `ਤੇ ਖੜ੍ਹਾ ਸੀ । ਕੇਂਦਰ ਸਰਕਾਰ ਨੇ ਰੇਲਵੇ ਕਲੇਮਜ਼ ਟ੍ਰਿਬਿਊਨਲ ਦੇ ਦਸੰਬਰ 2009 ਦੇ ਹੁਕਮ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਨੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਸੀ।
